
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ ਮੁਕਾਬਲੇ ਵਿੱਚ ਜ਼ੋਨ ਪਟਿਆਲਾ-2 ਨੇ ਜਿੱਤਿਆ ਗੋਲਡ ਮੈਡਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ (ਲੜਕੇ) ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਫ਼ਲਤਾਪੂਰਵਕ ਨੇਪਰੇ ਚੜ੍ਹੇ। ਇਸ ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ (ਲੜਕੇ) ਟੂਰਨਾਮੈਂਟ ’ਚ ਜ਼ੋਨ ਪਟਿਆਲਾ-2 ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਟੀਮ ਨੇ ਇਹ ਉਪਲਬਧੀ ਅਨਿਲ ਕੁਮਾਰ, ਸੰਦੀਪ ਸਿੰਘ ਤੇ ਅਜੈ ਕੁਮਾਰ ਦੀ ਯੋਗ ਅਗਵਾਈ ਵਿਚ ਹਾਸਲ ਕੀਤੀ। ਅਨਿਲ ਕੁਮਾਰ ਨੇ ਦੱਸਿਆ ਕਿ ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਉੱਚ ਦਰਜੇ ਦੀ ਤਕਨੀਕ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਕੇ ਹਾਜ਼ਰ ਖੇਡ ਪ੍ਰੇਮੀਆਂ ਦਾ ਮਨ ਮੋਹ ਲਿਆ। ਇਸ ਸ਼ਾਨਦਾਰ ਜਿੱਤ ’ਤੇ ਜ਼ੋਨ ਪਟਿਆਲਾ-2 ਦੇ ਪ੍ਰਧਾਨ ਡਾ. ਰਜਨੀਸ਼ ਗੁਪਤਾ ਅਤੇ ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਨੇ ਜੇਤੂ ਖਿਡਾਰੀਆਂ ਸਮੇਤ ਟੀਮ ਇੰਚਾਰਜਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕਿਰਨਜੋਤ, ਸੰਦੀਪ ਕੌਰ, ਮਮਤਾ ਰਾਣੀ, ਬਲਕਾਰ ਸਿੰਘ, ਸਤਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਸ਼ੇਰਮਾਜਰਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।