ਵਿੱਤ ਮੰਤਰੀ ਦੇ ਘਰ ਬੱਚੇ ਛੱਡਣ ਜਾਣਗੇ 1007 ਦਫਤਰੀ ਮੁਲਾਜ਼ਮ
ਵਿੱਤ ਮੰਤਰੀ ਦੇ ਘਰ ਬੱਚੇ ਛੱਡਣ ਜਾਣਗੇ 1007 ਦਫਤਰੀ ਮੁਲਾਜ਼ਮ
Publish Date: Mon, 18 May 2026 04:10 PM (IST)
Updated Date: Tue, 19 May 2026 04:01 AM (IST)

ਮਾਮਲਾ ਤਨਖਾਹਾਂ ਵਿੱਚ ਕਟੌਤੀ ਅਤੇ ਤਨਖਾਹਾਂ ਰੋਕਣ ਦਾ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਤੋਂ ਪੂਰੇ ਫੰਡ ਮਿਲਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ 1007 ਦਫਤਰੀ ਮੁਲਾਜ਼ਮਾਂ ਦੀਆਂ ਫਰਵਰੀ 2026 ਤੋਂ ਤਨਖਾਹਾਂ ਤੇ 21,000 ਤੋਂ 31,000 ਤੱਕ ਦਾ ਕੱਟ ਲਗਾ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਕਰਮਚਾਰੀਆ ਦੀਆਂ ਤਨਖਾਹਾਂ ਤੇ 31-31 ਹਜ਼ਾਰ ਦਾ ਕੱਟ ਲਾਇਆ ਗਿਆ ਤੇ ਹੁਣ ਮਾਰਚ 2026 ਤੋਂ ਕਰਮਚਾਰੀਆਂ ਦੀਆਂ ਤਨਖਾਹਾਂ ਵੀ ਰੋਕ ਦਿੱਤੀਆ ਗਈਆ ਹਨ। ਇਸ ਕਰਕੇ ਮੁਲਾਜ਼ਮ ਵਿੱਤੀ ਸੰਕਟ ’ਚੋਂ ਗੁਜ਼ਰਨ ਲਈ ਮਜ਼ਬੂਰ ਹਨ। ਕਿਉਂਕਿ ਇਸ ਸਮੇਂ ਦੌਰਾਨ ਬੱਚਿਆ ਦੇ ਪੇਪਰ ਤੇ ਨਵੇਂ ਦਾਖਲਿਆਂ ਲਈ ਸਕੂਲਾਂ ਵਿਚ ਦਾਖਲੇ, ਬੱਚਿਆ ਲਈ ਕਿਤਾਬਾਂ, ਵਰਦੀਆਂ ਆਦਿ ਲੈਣੇ ਹੁੰਦੇ ਹਨ। ਇਹ 1007 ਕਰਮਚਾਰੀ ਲੰਬੇ ਸਮੇਂ ਤੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੌਰਾਨ 1007 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮਤਾ ਪਾਸ ਕਰਨ ਦੇ ਨਾਲ-ਨਾਲ ਕਰਮਚਾਰੀਆਂ ਦੀ ਤਨਖਾਹ ਤੇ 21000 ਤੋਂ 31000 ਕਟੌਤੀ ਕਰਨ ਦਾ ਮਤਾ ਪਾਸ ਕੀਤਾ ਸੀ ਜਿਸ ਦਾ ਨੋਟੀਫਿਕੇਸ਼ਨ 23 ਸਤੰਬਰ 2025 ਨੂੰ ਕੀਤਾ ਗਿਆ, ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਵਾਰ-ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੌਤੀ ਨਹੀਂ ਹੋਵੇਗੀ। ਪ੍ਰੰਤੂ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ। ਜਿਸ ਉਪਰੰਤ ਮੁਲਜ਼ਮਾਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕਰਨ ਉਪਰੰਤ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਇਸ ਦੌਰਾਨ ਕਰਮਚਾਰੀਆਂ ਤੇ ਚੰਡੀਗੜ੍ਹ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋ ਕੀਤੀ ਗਈ ਸੀ। 3 ਮਾਰਚ 2026, 16 ਅਪ੍ਰੈਲ 2026 ਤੇ 13 ਮਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਤੇ ਸਿਵਲ ਸਕੱਤਰੇਤ ਵਿਖੇ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਮੁੜ ਭਰੋਸਾ ਦਿੱਤਾ ਗਿਆ ਕਿ ਤਨਖਾਹ ਕਟੌਤੀ ਨੂੰ ਰੋਕ ਕੇ ਮਸਲੇ ਦਾ ਹੱਲ ਕੀਤਾ ਜਾਵੇਗਾ ਪ੍ਰੰਤੂ ਮਸਲੇ ਜਿੳਂ ਦੀ ਤਿੳਂਂ ਹਨ। ਜਥੇਬੰਦੀ ਦੇ ਆਗੂ ਉਂਕਾਰ ਸਿੰਘ ਦਾ ਕਹਿਣਾ ਹੈ, ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਂ ਕੈਬਨਿਟ ਵਿਚ ਪਾਸ ਕੀਤੇ ਮਤੇ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਦੀ ਤਨਖਾਹ ਕਟੌਤੀ ਨਾਲ ਸਰਕਾਰ ਦੇ ਖ਼ਜ਼ਾਨੇ ਵਿਚ ਤਕਰੀਬਨ 23 ਕਰੋੜ ਦੀ ਬੱਚਤ ਹੋਵੇਗੀ। ਆਗ਼ੂਆ ਨੇ ਕਿਹਾ, ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀਆ ਹਦਾਇਤਾਂ ਦੇ ਉਲਟ ਜਾ ਕੇ ਸਰਕਾਰ ਦੀ ਅਫਸਰਸ਼ਾਹੀ ਮੁਲਾਜ਼ਮਾਂ ਦਾ ਸੋਸ਼ਣ ਕਰਨ ਤੇ ਤੁਲੀ ਹੋਈ ਹੈ। ਵਿੱਤ ਵਿਭਾਗ ਦੇ ਅਧਿਕਾਰੀਆ ਵੱਲੋਂ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ, ਕਿ ਜੋ ਕਰਮਚਾਰੀ ਅੱਜ 45000 ਤੋਂ 50000 ਤਨਖਾਹ ਲੈ ਰਹੇ ਹਨ ,ਉਨ੍ਹਾ ਦੀ ਤਨਖਾਹ ਦਾ ਕੇਂਦਰ ਦੀ ਸਰਕਾਰ ਤੋਂ ਹਰ ਸਾਲ ਸਮੇਤ ਸਲਾਨਾ ਵਾਧੇ ਨਾਲ ਫੰਡ ਪ੍ਰਾਪਤ ਕਰਨਾ ਹੈ। ਪਰ ਕਰਮਚਾਰੀਆਂ ਨੂੰ ਸਿਰਫ ਬੇਸਿਕ ਤਨਖਾਹ 19900 ਤੇ ਕਟੌਤੀ ਉਪਰੰਤ 17700 ਦੇਣੀ ਹੈ । ਆਗੂਆ ਨੇ ਕਿਹਾ ਕਿ 21000 ਤੋਂ 31000 ਤਨਖਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆ ਦਾ ਪਾਲਣ ਪੋਸ਼ਣ ਨਹੀ ਕਰ ਸਕਣਗੇ। ਇਸ ਲਈ ਫੈਸਲਾ ਕੀਤਾ ਹੈ ਕਿ ਮੁਲਾਜ਼ਮ 23 ਮਈ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜ੍ਹਬਾ ਵਿਖੇ ਛੱਡ ਕੇ ਆਉਣਗੇ।