11 ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
11 ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
Publish Date: Fri, 20 Mar 2026 06:03 PM (IST)
Updated Date: Fri, 20 Mar 2026 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਕਾਬੂ ਕੀਤੇ 11 ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਜਾਣਕਾਰੀ ਮੁਤਾਬਕ ਬਡਾਲੀ ਆਲਾ ਸਿੰਘ ਪੁਲਿਸ ਨੇ ਮਨੀਸ਼ ਕੁਮਾਰ, ਅਮਲੋਹ ਪੁਲਿਸ ਨੇ ਸੁਮਨ ਕੁਮਾਰ, ਫਤਹਿਗੜ੍ਹ ਸਾਹਿਬ ਪੁਲਿਸ ਨੇ ਗੌਰਵ ਨੇਗੀ, ਸਰਹਿੰਦ ਪੁਲਿਸ ਨੇ ਰਾਜ ਕੁਮਾਰ, ਅਮਰਿੰਦਰ ਸਿੰਘ ਤੇ ਅਰਮਾਨ ਸਿੰਘ, ਬਸੀ ਪਠਾਣਾਂ ਪੁਲਿਸ ਨੇ ਵਰਿੰਦਰ ਸਿੰਘ, ਖਮਾਣੋਂ ਪੁਲਿਸ ਨੇ ਸਤਪਾਲ ਸਿੰਘ ਤੇ ਨਰਿੰਦਰ ਸਿੰਘ, ਮੂਲੇਪੁਰ ਪੁਲਿਸ ਨੇ ਨਰੇਸ਼ ਧੀਮਾਨ ਅਤੇ ਖੇੜੀ ਨੌਧ ਸਿੰਘ ਪੁਲਿਸ ਨੇ ਹਰਿੰਦਰ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।