ਜਨਗਣਨਾ ਲਈ ਮੁਲਾਜ਼ਮਾਂ ਦੀ 12 ਦਿਨਾਂ ਟ੍ਰੇਨਿੰਗ ਸ਼ੁਰੂ
ਜਨਗਣਨਾ ਲਈ ਮੁਲਾਜ਼ਮਾਂ ਦੀ 12 ਦਿਨਾਂ ਟ੍ਰੇਨਿੰਗ ਸ਼ੁਰੂ
Publish Date: Sun, 26 Apr 2026 04:35 PM (IST)
Updated Date: Sun, 26 Apr 2026 04:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜਨਗਣਨਾ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਰਕਾਰੀ ਮੁਲਾਜ਼ਮਾਂ ਦੀ 12 ਦਿਨਾਂ ਟ੍ਰੇਨਿੰਗ ਸ਼ੁਰੂ ਹੋ ਗਈ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਰਣਦੀਪ ਸਿੰਘ ਨੇ ਮੁਲਾਜ਼ਮਾਂ ਨੂੰ ਪੂਰੀ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸੌਂਹ ਚੁਕਾਈ। ਰਣਦੀਪ ਸਿੰਘ ਨੇ ਦੱਸਿਆ ਕਿ ਜਨਗਣਨਾ ਲਈ ਲਗਭਗ 400 ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ, ਜਿਨ੍ਹਾਂ ਦੇ 50-50 ਮੁਲਾਜ਼ਮਾਂ ਦੇ ਅੱਠ ਬੈਚ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜਨਗਣਨਾ ਦੌਰਾਨ ਹਰੇਕ ਘਰ ਤੋਂ 33 ਤਰ੍ਹਾਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਜਿਹੜੇ ਲੋਕ ਖ਼ੁਦ ਜਾਣਕਾਰੀ ਦੇਣਾ ਚਾਹੁੰਦੇ ਹਨ, ਉਹ 30 ਅਪ੍ਰੈਲ ਤੋਂ 14 ਮਈ ਤੱਕ ਸੀਐਮਐਮਐਸ ਸੈਲਫ ਇਨਮਰੇਸਨ ਪੋਰਟਲ ਰਾਹੀਂ ਆਪਣੇ ਪਰਿਵਾਰ ਦੇ ਵੇਰਵੇ ਦਰਜ ਕਰ ਸਕਦੇ ਹਨ। ਇਸ ਤੋਂ ਬਾਅਦ 15 ਮਈ ਤੋਂ 30 ਜੂਨ ਤੱਕ ਮੁਲਾਜ਼ਮ ਘਰ-ਘਰ ਜਾ ਕੇ ਵੇਰਵੇ ਇਕੱਠੇ ਕਰਨਗੇ। ਇਸ ਮੌਕੇ ਕਾਨੂੰਨਗੋ ਅਤੇ ਰੀਡਰ ਸੁਰਜੀਤ ਸਿੰਘ ਸਮੇਤ ਹੋਰ ਸਟਾਫ਼ ਮੌਜੂਦ ਸੀ।