ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
Publish Date: Thu, 14 May 2026 08:08 PM (IST)
Updated Date: Fri, 15 May 2026 04:16 AM (IST)
ਨਗਰ ਕੌਂਸਲ ਸੁਨਾਮ ’ਚ 5 ਤੇ ਨਗਰ ਕੌਂਸਲ ਧੂਰੀ ਚ 9 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਏਡੀਸੀ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ ਸੁਖਚੈਨ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ 4 ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਜੇ ਦਿਨ ਕੁੱਲ 14 ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸੁਨਾਮ ’ਚ 5 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਜਦਕਿ ਨਗਰ ਕੌਂਸਲ ਧੂਰੀ ਵਿਖੇ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ਵਿਖੇ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲਾਂ ਸਨਾਮ, ਧੂਰੀ, ਭਵਾਨੀਗੜ੍ਹ ਤੇ ਲੌਂਗੋਵਾਲ ਲਈ ਹੋਣ ਵਾਲੀਆਂ ਚੋਣਾਂ ਲਈ 16/05/2026 ਤਕ ਨਾਮਜ਼ਦਗੀ ਪੱਤਰ ਨਿਰਧਾਰਿਤ ਥਾਵਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤਕ ਪ੍ਰਾਪਤ ਕੀਤੇ ਜਾ ਰਹੇ ਹਨ।