ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅਰਦਾਸ ਤੇ 15 ਮੈਂਬਰੀ ਕਮੇਟੀ ਗਠਿਤ
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅਰਦਾਸ ਤੇ 15 ਮੈਂਬਰੀ ਕਮੇਟੀ ਗਠਿਤ
Publish Date: Fri, 05 Sep 2025 04:57 PM (IST)
Updated Date: Fri, 05 Sep 2025 04:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਾਅ ਦਾ ਨਾਅਰਾ ਚੇਤਨਾ ਮੰਚ ਦੇ ਸਰਪ੍ਰਸਤ ਤੇ ਸਾਬਕਾ ਮੰਤਰੀ ਪੰਜਾਬ ਡਾ. ਹਰਬੰਸ ਲਾਲ ਦੀ ਅਗਵਾਈ ’ਚ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਹੜ੍ਹ ਪੀੜਤਾਂ ਦੀ ਸੁੱਖ-ਸ਼ਾਂਤੀ ਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਸਥਾ ਨੇ ਪੰਜਾਬ ਦੀ ਸੰਕਟਮਈ ਸਥਿਤੀ ਨੂੰ ਵੇਖਦਿਆਂ 15 ਮੈਂਬਰੀ ਕਮੇਟੀ ਦਾ ਗਠਨ ਕੀਤਾ, ਜਿਸ ਵਿਚ ਮਨੀਸ਼ ਵਰਮਾ, ਜਸਵੀਰ ਸਿੰਘ ਜਖਵਾਲੀ, ਸੁਰਜੀਤ ਕੁਮਾਰ, ਦਰਸ਼ਨ ਸਿੰਘ, ਸਰਦਾਰਾ ਸਿੰਘ, ਗੁਰਮੇਲ ਸਿੰਘ, ਜਸਪਾਲ ਸਿੰਘ, ਸੰਦੀਪ ਸਿੰਘ, ਗੁਰਤੇਜ ਸਿੰਘ, ਮਨਮੋਹਣ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਅਤੇ ਪ੍ਰਧਾਨ ਗੁਰਦੀਪ ਸਿੰਘ ਮਹਾਦੀਆਂ ਸ਼ਾਮਲ ਹਨ। ਡਾ. ਹਰਬੰਸ ਲਾਲ ਨੇ ਦੱਸਿਆ ਕਿ ਇਹ ਕਮੇਟੀ ਰੋਜ਼ਾਨਾ ਮੀਟਿੰਗਾਂ ਕਰਕੇ ਹੜ੍ਹ ਪੀੜਤਾਂ ਲਈ ਰਾਸ਼ਨ ਅਤੇ ਜ਼ਰੂਰੀ ਸਮੱਗਰੀ ਵੰਡੇਗੀ। ਸੰਸਥਾ ਪੀੜਤ ਪਿੰਡਾਂ ਤੇ ਸ਼ਹਿਰਾਂ ਵਿਚ ਸਹਾਇਤਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਰਦਾਸ ਦੇ ਨਾਲ-ਨਾਲ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੁੱਚਾ ਖਾਨ, ਪ੍ਰਭਜੋਤ ਸਿੰਘ, ਸੁਨੀਲ ਵਰਮਾ, ਵਿਪਨ ਵਰਮਾ, ਵਿਮਲ ਸ਼ਰਮਾ, ਗੁਰਮੇਲ ਕੌਰ, ਜਰਨੈਲ ਕੌਰ, ਕਮਲਜੀਤ ਕੌਰ, ਅਸ਼ੋਕ ਕੁਮਾਰ, ਰਾਣਾ ਸਿੰਘ, ਹਜ਼ਾਰਾਂ ਸਿੰਘ, ਲਖਵਿੰਦਰ ਸਿੰਘ, ਸੁਖਦੇਵ ਸਿੰਘ, ਅਤੇ ਮਨਜੀਤ ਸਿੰਘ ਸਮੇਤ ਕਈ ਹੋਰ ਮੌਜੂਦ ਸਨ।