ਜ਼ਿਲ੍ਹੇ ’ਚ ਦੂਜੇ ਦਿਨ 2 ਨਾਮਜ਼ਦਗੀ ਪੱਤਰ ਦਾਖ਼ਲ ਹੋਏ
ਜ਼ਿਲ੍ਹੇ ਵਿਚ ਸਥਾਨਕ ਸਰਕਾਰ ਚੋਣਾਂ ਲਈ ਦੂਜੇ ਦਿਨ 2 ਨਾਮਜ਼ਦਗੀ ਪੱਤਰ ਦਾਖ਼ਲ ਹੋਏ
Publish Date: Thu, 14 May 2026 08:07 PM (IST)
Updated Date: Fri, 15 May 2026 04:16 AM (IST)
ਪੰਜਾਬੀ ਜਾਗਰਣ, ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੋਣ ਵਾਲੀਆ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਬਸੀ ਪਠਾਣਾਂ ਤੋਂ ਇੱਕ ਮੰਡੀ ਗੋਬਿੰਦਗੜ੍ਹ ਤੋਂ ਇੱਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਦਕਿ ਸਰਹਿੰਦ ਫਤਹਿਗੜ੍ਹ ਸਾਹਿਬ ਤੇ ਨਗਰ ਪੰਚਾਇਤ ਖਮਾਣੋ ਤੋਂ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ। ਉਨ੍ਰਾਂ ਦੱਸਿਆ ਕਿ ਇਨ੍ਹਾਂ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ 16 ਮਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕਰਵਾਈਆ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜ੍ਹਤਾਲ 18 ਮਈ ਨੂੰ ਕੀਤੀ ਜਾਵੇਗੀ, ਜਦਕਿ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆ ਵਾਪਸ ਲੈ ਸਕਣਗੇ। ਜ਼ਿਕਰਯੋਗ ਹੈ ਕਿ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 05 ਵਜੇ ਤੱਕ ਬੈਲਟ ਪੇਪਰ ਰਾਹੀਂ ਪਾਈਆ ਜਾਣਗੀਆਂ ਤੇ 29 ਮਈ ਨੂੰ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ।