23 ਸਾਲਾ ਨੌਜਵਾਨ ਦੀ ਸੱਕੀ ਹਾਲਾਤਾਂ ਚ ਮੌਤ
23 ਸਾਲਾ ਨੌਜਵਾਨ ਦੀ ਸੱਕੀ ਹਾਲਾਤਾਂ ਚ ਮੌਤ
Publish Date: Fri, 08 May 2026 08:26 PM (IST)
Updated Date: Sat, 09 May 2026 04:15 AM (IST)
ਸੱਤਪਾਲ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਕਸਬਾ ਸ਼ੇਰਪੁਰ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ਼ੇਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਮਾਮਲੇ ਵਿੱਚ ਪੂਰੀ ਜਾਂਚ ਅਤੇ ਕਾਰਵਾਈ ਨਹੀਂ ਹੁੰਦੀ, ਉਹ ਸਸਕਾਰ ਨਹੀਂ ਕਰਨਗੇ। ਘਟਨਾ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਗਮਗੀਨ ਬਣਿਆ ਹੋਇਆ ਹੈ ਅਤੇ ਪਿੰਡ ਵਾਸੀਆਂ ਵੱਲੋਂ ਵੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਸਾਰੇ ਮਾਮਲੇ ਨੂੰ ਟਰੇਸ ਕਰ ਲਿਆ ਹੈ। ਮੁਲਜ਼ਮ ਪੁਲਿਸ ਦੀ ਗ੍ਰਿਫਤ ਵਿੱਚ ਹਨ ਅਤੇ ਪਰਿਵਾਰ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।