ਜ਼ਿਲ੍ਹੇ ਦੀਆਂ ਮੰਡੀਆਂ ’ਚ 2.48 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਫਤਹਿਗੜ੍ਹ ਸਾਹਿਬ ਦੀਆਂ ਮੰਡੀਆਂ ’ਚ 2.48 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ
Publish Date: Tue, 05 May 2026 05:37 PM (IST)
Updated Date: Tue, 05 May 2026 05:38 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 2,49,622 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 2,48,880 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ 622.27 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਵੇਰਵੇ ਦਿੰਦਿਆਂ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 59,191 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 66,226 ਮੀਟ੍ਰਿਕ ਟਨ, ਪਨਸਪ ਵੱਲੋਂ 57,393 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 37,661 ਮੀਟ੍ਰਿਕ ਟਨ, ਐਫਸੀਆਈ ਵੱਲੋਂ 22,431 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6,298 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।