ਨਸ਼ੇ ਦੀ ਹਾਲਤ ’ਚ 3 ਵਿਅਕਤੀ ਕਾਬੂ
ਨਸ਼ੇ ਦੀ ਹਾਲਤ ’ਚ 3 ਵਿਅਕਤੀ ਕਾਬੂ
Publish Date: Mon, 04 May 2026 04:54 PM (IST)
Updated Date: Mon, 04 May 2026 04:56 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੁਲਿਸ ਨੇ 3 ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਕ ਅਮਲੋਹ ਪੁਲਿਸ ਨੇ ਕੁਲਵੀਰ ਸਿੰਘ, ਬਸੀ ਪਠਾਣਾਂ ਪੁਲਿਸ ਨੇ ਜਰਨੈਲ ਸਿੰਘ, ਖਮਾਣੋਂ ਪੁਲਿਸ ਨੇ ਪਰਮਜੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਉਕਤ ਵਿਅਕਤੀਆਂ ਨੂੰ ਨਸ਼ਾ ਵਿਰੋਧੀ ਕਾਨੂੰਨ ਅਧੀਨ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।