300 ਗ੍ਰਾਮ ਗਾਂਜਾ ਬਰਾਮਦ
300 ਗ੍ਰਾਮ ਗਾਂਜਾ ਬਰਾਮਦ
Publish Date: Sun, 08 Feb 2026 04:10 PM (IST)
Updated Date: Sun, 08 Feb 2026 04:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ 300 ਗ੍ਰਾਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਬੱਤੀਆ ਵਾਲਾ ਚੌਕ ਨਜ਼ਦੀਕ ਮੰਗਲ ਸਿੰਘ ਨਾਂ ਦੇ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੇ ਕਬਜ਼ੇ ’ਚੋਂ 300 ਗ੍ਰਾਮ ਗਾਂਜਾ ਬਰਾਮਦ ਕੀਤਾ। ਮੁਲਜ਼ਮ ਨੂੰ ਮੌਕੇ ’ਤੇ ਹਿਰਾਸਤ ਵਿਚ ਲੈ ਕੇ ਪਰਚਾ ਦਰਜ ਕਰ ਲਿਆ ਗਿਆ।