ਨਸ਼ੇ ਦੀ ਹਾਲਤ ’ਚ 4 ਵਿਅਕਤੀ ਗ੍ਰਿਫ਼ਤਾਰ
ਨਸ਼ੇ ਦੀ ਹਾਲਤ ’ਚ 4 ਵਿਅਕਤੀ ਗ੍ਰਿਫ਼ਤਾਰ
Publish Date: Sat, 02 May 2026 05:36 PM (IST)
Updated Date: Sat, 02 May 2026 05:38 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ’ਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਅਮਲੋਹ ਪੁਲਿਸ ਨੇ ਅਰਵਿੰਦਰ ਸਿੰਘ, ਸਰਹਿੰਦ ਪੁਲਿਸ ਨੇ ਵਤਨਵੀਰ ਸਿੰਘ ਤੇ ਗੁਰਕੀਰਤ ਸਿੰਘ ਅਤੇ ਬਸੀ ਪਠਾਣਾਂ ਪੁਲਿਸ ਨੇ ਕਰਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਸੀ। ਇਨ੍ਹਾਂ ਵਿਅਕਤੀਆਂ ਦਾ ਡੋਪ ਟੈਸਟ ਕਰਵਾਉਣ ’ਤੇ ਰਿਪੋਰਟ ਪਾਜ਼ੇਟਿਵ ਆਈ, ਜਿਸ ਮਗਰੋਂ ਪੁਲਿਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।