ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ
ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ
Publish Date: Sat, 02 May 2026 04:00 PM (IST)
Updated Date: Sun, 03 May 2026 04:03 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਚੈਕਿੰਗ ਤੇ ਗਸ਼ਤ ਦੌਰਾਨ ਬਾਬਾ ਬੁੱਢਾ ਜੀ ਰੋਡ ਪਿੰਡ ਬੇਨੜਾ ਵਿਖੇ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੂੰ ਇਕ ਵਿਅਕਤੀ ਆਉਂਦੇ ਦੇਖਿਆ। ਜਿਸਦੇ ਹੱਥ ਵਿਚ ਪਲਾਸਟਿਕ ਦੀ ਕੈਨੀ ਸੀ, ਜੋ ਪੁਲਿਸ ਨੂੰ ਵੇਖ ਕੇ ਘਬਰਾ ਗਿਆ। ਪੁਲਿਸ ਨੇ ਉਸਨੂੰ ਕਾਬੂ ਕਰਕੇ ਕੈਨੀ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਕੁਲਵੀਰ ਸਿੰਘ ਨਿਵਲਾਸੀ ਢਢੋਗਲ ਦੇ ਰੂਪ ਵਿੱਚ ਹੋਈ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਥਾਣਾ ਸ਼ੇਰਪੁਰ ਦੇ ਏਐੱਸਆਈ ਬਲਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਜਦੋਂ ਉਹ ਬੜੀ ਸ਼ੇਰਪੁਰ ਚੌਕ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਛੋਟਾ ਕਾਲੀ ਨਿਵਾਸੀ ਟਿੱਬਾ, ਰਾਜਵੀਰ ਸਿੰਘ ਉਰਫ ਹਨੀ ਨਿਵਾਸੀ ਹੇੜੀਕੇ ਦੋਵੇ ਮਿਲਕੇ ਹੈਰੋਈਨ-ਚਿੱਟਾ ਵੇਚਣ ਦਾ ਕੰਮ ਕਰਦੇ ਹਨ। ਸੂਚਨਾ ਦੇ ਅਧਾਰ ਤੇ ਪੁਲਿਸ ਨੇ ਨਾਕਾਬੰਦੀ ਕਰਕੇ ਦੋਵਾਂ ਨੂੰ 9 ਗ੍ਰਾਮ ਚਿੱਟੇ ਨਾਲ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ। ਇਸੇ ਪ੍ਰਕਾਰ ਚੌਕੀ ਕੌਹਰੀਆਂ ਦੇ ਏਐੱਸਆਈ ਜਗਦੇਵ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਚੈਕਿੰਗ ਦੌਰਾਨ ਸ਼ਾਦੀਹਰੀ ਬੱਸ ਅੱਡੇ ਤੇ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੁਖਪਾਲ ਸਿੰਘ ਨਿਵਾਸੀ ਸ਼ਾਦੀਹਰੀ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਜਾ ਸਕਦੀ ਹੈ। ਸੂਚਨਾ ਦੇ ਅਧਾਰ ਤੇ ਪੁਲਿਸ ਨੇ ਛਾਪਾਮਾਰੀ ਕਰਕੇ ਉਸ ਪਾਸੋ 20 ਲੀਟਰ ਲਾਹਣ ਬਰਾਮਦ ਕੀਤੀ। ਜਦਕਿ ਮੁਲਡਮ ਦੀ ਗ੍ਰਿਫ਼ਤਾਰੀ ਹੋਣੀ ਹਾਲੇ ਬਾਕੀ ਹੈ। ਇਸੇ ਤਰ੍ਹਾਂ ਚੌਕੀ ਸਿਟੀ ਲਹਿਰਾ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਲਹਿਰਾ ਦੇ ਵਾਰਡ ਨੰਬਰ 15 ਤੋਂ ਕਾਠ ਪੁਲ ਵੱਲ ਜਾ ਰਹੇ ਸਨ। ਇਸੇ ਦੌਰਾਨ ਖਤਾਨਾਂ ਵਿੱਚੋ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਟੀਮ ਨੂੰ ਵੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੇ 15 ਗ੍ਰਾਮ ਹੈਰੋਇਨ-ਚਿੱਟਾ ਬਰਾਮਦ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਹਿਚਾਣ ਰਿੰਕੂ ਸਿੰਘ ਉਰਫ ਚਿੱਟਾ ਨਿਵਾਸੀ ਲਹਿਰਾ ਦੇ ਰੂਪ ਵਿੱਚ ਹੋਈ।