ਮਾਤਾ ਗੁਜਰੀ ਕਾਲਜ ’ਚ ਮਨਾਇਆ ਕੀਰਤਪੁਰ ਸਾਹਿਬ ਦਾ ਸਥਾਪਨਾ ਦਿਵਸ
ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ
Publish Date: Wed, 29 Apr 2026 05:23 PM (IST)
Updated Date: Thu, 30 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2025-26 ਦੀ ਸਮਾਪਤੀ ਨੂੰ ਮੁੱਖ ਰੱਖਦਿਆਂ ਹੋਇਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਸਮੂਹਿਕ ਪਾਠ ਕੀਤਾ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਹਾਨ ਇਤਿਹਾਸ, ਵਿਰਾਸਤ ਅਤੇ ਸੱਭਿਆਚਾਰ ਤੋਂ ਜਾਣੂ ਹੋ ਕੇ ਅਤੇ ਆਪਣੇ ਅਧਿਆਪਕਾਂ ਤੇ ਮਾਪਿਆਂ ਦਾ ਆਗਿਆਕਾਰੀ ਬਣਕੇ ਜੀਵਨ ਵਿਚ ਸਫ਼ਲਤਾ ਦੀ ਪੌੜੀਆਂ ਚੜ੍ਹ ਸਕਦੇ ਹਨ।
ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਹਰਭਿੰਦਰ ਸਿੰਘ ਨੇ ਕੀਰਤਪੁਰ ਸਾਹਿਬ ਦੇ ਇਤਿਹਾਸ ਅਤੇ ਮਹਾਨਤਾ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋ ਇਲਾਹੀ ਕੀਰਤਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੀਰਤਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਨਾਮ ਖੇਤਰੀ, ਅੰਤਰ ਖੇਤਰੀ ਅਤੇ ਅੰਤਰਵਰਸਿਟੀ ਯੁਵਕ ਅਤੇ ਲੋਕ ਮੇਲਿਆਂ ਅਤੇ ਰਾਸ਼ਟਰੀ ਪੱਧਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਰੋਸ਼ਨ ਕੀਤਾ ਹੈ। ਸਮਾਗਮ ਦੇ ਅਖੀਰ ਵਿਚ ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਡਾ. ਗੁਰਬਾਜ ਸਿੰਘ ਨੇ ਮੰਚ ਸੰਚਾਲਨ ਕੀਤਾ ਅਤੇ ਸਮੂਹ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਜੁਝਾਰ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਹਰਭਿੰਦਰ ਸਿੰਘ, ਡਾ. ਪੁਸ਼ਪਿੰਦਰ ਸਿੰਘ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਸਮਾਗਮ ਵਿਚ ਮਾਤਾ ਗੁਜਰੀ ਸਟੱਡੀ ਸਰਕਲ, ਐਨਐਸਐਸ ਯੂਨਿਟ, ਐਨਸੀਸੀ ਯੂਨਿਟ, ਸੰਗੀਤ ਅਤੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।