ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 5 ਵਿਅਕਤੀ ਗ੍ਰਿਫ਼ਤਾਰ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 5 ਵਿਅਕਤੀ ਗ੍ਰਿਫ਼ਤਾਰ
Publish Date: Mon, 27 Apr 2026 04:59 PM (IST)
Updated Date: Mon, 27 Apr 2026 05:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ਤੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰਹਿੰਦ ਪੁਲਿਸ ਵੱਲੋਂ ਜਸ਼ਨਪ੍ਰੀਤ ਸਿੰਘ, ਗੁਰਸੇਕ ਸਿੰਘ, ਸੰਜੇ ਕੁਮਾਰ, ਹਰਸ਼ਦੀਪ ਸਿੰਘ ਤੇ ਖੇੜੀ ਨੌਧ ਸਿੰਘ ਪੁਲਿਸ ਵੱਲੋਂ ਬਲਦੀਪ ਸਿੰਘ ਤੇ ਜਗਜੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਗਿਆ ਸੀ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।