5 ਜਣੇ ਨਸ਼ੇ ਦੀ ਹਾਲਤ ’ਚ ਕਾਬੂ
5 ਜਣੇ ਨਸ਼ੇ ਦੀ ਹਾਲਤ ’ਚ ਕਾਬੂ
Publish Date: Fri, 10 Apr 2026 05:10 PM (IST)
Updated Date: Fri, 10 Apr 2026 05:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੇ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਨੇ ਪੰਜ ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕਰ ਕੇ ਕੇਸ ਦਰਜ ਕੀਤੇ ਹਨ, ਜਿਨ੍ਹਾਂ ’ਚ ਮੂਲੇਪੁਰ ਪੁਲਿਸ ਵੱਲੋਂ ਗੁਰਪ੍ਰੀਤ ਸਿੰਘ, ਅਮਲੋਹ ਪੁਲਿਸ ਵੱਲੋਂ ਜਮੀਲ ਖਾਂ, ਖੇੜੀ ਨੌਧ ਸਿੰਘ ਪੁਲਿਸ ਵੱਲੋਂ ਮਨਪ੍ਰੀਤ ਸਿੰਘ ਤੇ ਬਸੀ ਪਠਾਣਾਂ ਪੁਲਿਸ ਵੱਲੋਂ ਕਾਬੂ ਕੀਤੇ ਕੁਲਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਪੁਲਿਸ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।