5 ਜਣਿਆ ਦੇ ਡੋਪ ਟੈਸਟ ਪਾਜ਼ੇਟਿਵ ਆਏ
5 ਜਣਿਆ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Mon, 11 May 2026 06:43 PM (IST)
Updated Date: Mon, 11 May 2026 06:45 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਸ਼ੱਕ ਦੇ ਅਧਾਰ ’ਤੇ ਕਾਬੂ ਕੀਤੇ 5 ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ। ਜਾਣਕਾਰੀ ਅਨੁਸਾਰ ਮੂਲੇਪੁਰ ਪੁਲਿਸ ਨੇ ਮਹੇਸ਼ ਸ਼ਰਮਾ, ਕੁਮਿੰਦਰਪ੍ਰੀਤ ਸਿੰਘ ਤੇ ਜਸ਼ਨ, ਬਡਾਲੀ ਆਲਾ ਸਿੰਘ ਪੁਲਿਸ ਨੇ ਮਨਪ੍ਰੀਤ ਸਿੰਘ, ਖਮਾਣੋਂ ਪੁਲਿਸ ਨੇ ਗੋਲਡੀ ਦਾ ਡੋਪ ਟੈਸਟ ਕਰਵਾਇਆ, ਜੋ ਪਾਜ਼ੇਟਿਵ ਆਇਆ। ਉਕਤ ਵਿਅਕਤੀਆਂ ਖ਼ਿਲਾਫ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।