ਨਸ਼ੇ ਦੀ ਹਾਲਤ ’ਚ 5 ਨੌਜਵਾਨ ਪੁਲਿਸ ਅੜਿੱਕੇ ਚੜ੍ਹੇ
ਨਸ਼ੇ ਦੀ ਹਾਲਤ ’ਚ 5 ਨੌਜਵਾਨ ਪੁਲਿਸ ਅੜਿੱਕੇ ਚੜ੍ਹੇ
Publish Date: Sun, 17 May 2026 05:24 PM (IST)
Updated Date: Sun, 17 May 2026 05:27 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ 5 ਨੌਜਵਾਨਾਂ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਇਸ ਮਾਮਲੇ ’ਚ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਸੁਖਵਿੰਦਰ ਸਿੰਘ, ਖਮਾਣੋਂ ਪੁਲਿਸ ਨੇ ਜਸਪ੍ਰੀਤ ਸਿੰਘ, ਖੇੜੀ ਨੌਧ ਸਿੰਘ ਪੁਲਿਸ ਨੇ ਹਰਮੀਤ ਸਿੰਘ ਅਤੇ ਬਡਾਲੀ ਆਲਾ ਸਿੰਘ ਪੁਲਿਸ ਨੇ ਪ੍ਰਦੀਪ ਸਿੰਘ ਤੇ ਸਹਿਜ ਪ੍ਰੀਤ ਸਿੰਘ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਇਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ ਜੋ ਪਾਜ਼ੇਟਿਵ ਆਇਆ ਹੈ।