ਨਸ਼ੀਲੇ ਪਦਾਰਥਾਂ ਸਮੇਤ 55 ਮੁਲਜ਼ਮ ਗ੍ਰਿਫਤਾਰ
ਨਸ਼ੀਲੇ ਪਦਾਰਥਾਂ ਸਮੇਤ 55 ਮੁਲਜ਼ਮ ਗ੍ਰਿਫਤਾਰ
Publish Date: Wed, 29 Apr 2026 04:46 PM (IST)
Updated Date: Thu, 30 Apr 2026 04:05 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 22 ਤੋਂ 28 ਅਪ੍ਰੈਲ ਤੱਕ ਕੁੱਲ 55 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕੌਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 04 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਅਰਸੇ ਦੌਰਾਨ 03 ਮੁਕਦਮੇ ਐਨਡੀਪੀਐਸ ਐਕਟ ਤਹਿਤ ਦਰਜ ਕਰਕੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਪਾਸੋਂ 900 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਚਿੱਟਾ ਬ੍ਰਾਮਦ ਕਰਵਾਇਆ ਗਿਆ। ਥਾਣਾ ਭਵਾਨੀਗੜ੍ਹ ਨੇ ਇਸ ਦੌਰਾਨ 01 ਮੁਕਦਮਾ ਆਬਕਾਰੀ ਐਕਟ ਤਹਿਤ ਦਰਜ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ, ਜਿਸ ਪਾਸੋਂ 24 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ (ਹਰਿਆਣਾ) ਬ੍ਰਾਮਦ ਕਰਵਾਈ ਗਈ। ਉਨ੍ਹਾਂ ਕਿਹਾ ਕਿ ਭਵਾਨੀਗੜ ਪੁਲਿਸ ਨੇ ਇਲਾਕੇ ਵਿੱਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ 43 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਧਾਰਾ 172 ਬੀਐਨਐਸਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਦਿਨ ਅਤੇ ਰਾਤ ਸਮੇਂ ਗਸ਼ਤ ਦੌਰਾਨ ਟ੍ਰੈਫਿਕ ਦੇ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ 68 ਵਹੀਕਲਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ, ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਸਬੰਧੀ ਉਪ ਕਪਤਾਨ ਪੁਲਿਸ ਭਵਾਨੀਗੜ੍ਹ ਰਾਹੁਲ ਕੌਸ਼ਲ ਅਤੇ ਮੁੱਖ ਅਫਸਰ ਥਾਣਾ ਭਵਾਨੀਗੜ੍ਹ ਵੱਲੋਂ ਜਾਗਰੂਕ ਮੀਟਿੰਗਾਂ ਵੀ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਤੇ ਮਾੜੇ ਅਨਸਰਾਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।