ਜ਼ਿਲ੍ਹੇ ਦੀਆਂ ਮੰਡੀਆਂ ’ਚ 99 ਫ਼ੀਸਦੀ ਕਣਕ ਦੀ ਖ਼ਰੀਦ ਮੁਕੰਮਲ : ਡਾ. ਥਿੰਦ
ਜ਼ਿਲ੍ਹੇ ਦੀਆਂ ਮੰਡੀਆਂ ’ਚ 99 ਫੀਸਦੀ ਕਣਕ ਦੀ ਖਰੀਦ ਮੁਕੰਮਲ: ਡਾ. ਸੋਨਾ ਥਿੰਦ
Publish Date: Sat, 02 May 2026 06:05 PM (IST)
Updated Date: Sat, 02 May 2026 06:08 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 2,44,729 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਕੁੱਲ ਆਮਦ ਦਾ 99 ਫੀਸਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਬੈਂਕ ਖਾਤਿਆਂ ’ਚ 594.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਿਫਟਿੰਗ ਤੇਜ਼ ਕਰਨ ਦੀ ਹਦਾਇਤ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।