ਅਗਰਵਾਲ ਸਮਾਜ ਸਭਾ ਦੇ ਵਫ਼ਦ ਵੱਲੋਂ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ
ਅਗਰਵਾਲ ਸਮਾਜ ਸਭਾ ਦੇ ਵਫਦ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ
Publish Date: Tue, 14 Apr 2026 06:04 PM (IST)
Updated Date: Tue, 14 Apr 2026 06:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਅਗਰਵਾਲ ਸਮਾਜ ਸਭਾ ਦੇ ਵਫਦ ਵੱਲੋਂ ਪੰਜਾਬ ਪ੍ਰਧਾਨ ਅਜੇ ਕਾਂਸਲ ਦੀ ਅਗਵਾਈ ਹੇਠ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਵਿਖੇ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਸਮਾਜ ਦੇ ਵਿਕਾਸ ਨਾਲ ਜੁੜੇ ਵਿਸ਼ਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਨੇ ਅਗਰਵਾਲ ਸਮਾਜ ਵੱਲੋਂ ਚੁੱਕੇ ਮੁੱਦਿਆਂ ਦੇ ਹੱਲ ਵਿਚ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਸਥਾ ਦੇ ਪੰਜਾਬ ਪ੍ਰਧਾਨ ਅਜੇ ਕਾਂਸਲ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਰਾਕੇਸ਼ ਗੁਪਤਾ, ਬਸੀ ਪਠਾਣਾਂ ਸ਼ਾਖਾ ਦੇ ਪ੍ਰਧਾਨ ਹਰਸ਼ ਗਰਗ ਨੇ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦ ਕਰਦੇ ਹੋਏ ਜ਼ਰੂਰਤਮੰਦਾ ਦੀ ਸੇਵਾ ਜ਼ਾਰੀ ਰੱਖਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਵਫਦ ਮੈਂਬਰਾਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਬੁਕੇ ਭੇਟ ਕੀਤਾ ਤੇ ਸ਼ੁਭਕਾਮਨਾਵਾਂ ਦਿੱਤੀਆਂ। ਵਫਦ ਵਿਚ ਗੋਪਾਲ ਕ੍ਰਿਸ਼ਨ ਪ੍ਰਧਾਨ ਮੰਡੀ ਗੋਬਿੰਦਗੜ੍ਹ, ਸ਼ਿਵ ਗੋਇਲ ਪ੍ਰਧਾਨ ਅਮਲੋਹ, ਮੀਤ ਪ੍ਰਧਾਨ ਸੁਨੀਲ ਮਿੱਤਲ ਮੰਡੀ ਗੋਬਿੰਦਗੜ੍ਹ ਸ਼ਾਖਾ ਵੀ ਸ਼ਾਮਲ ਸਨ।