ਹੱਕੀ ਮੰਗਾਂ ਮਨਵਾਉਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ : ਰਮਨਦੀਪ
ਹੱਕੀ ਮੰਗਾਂ ਮਨਵਾਉਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ : ਰਮਨਦੀਪ
Publish Date: Thu, 20 Nov 2025 06:24 PM (IST)
Updated Date: Thu, 20 Nov 2025 06:25 PM (IST)
ਗੁਰਚਰਨ ਜੰਜੂਆ, ਪੰਜਾਬੀ ਜਾਗਰਣ, ਅਮਲੋਹ : ਫਤਹਿਗੜ੍ਹ ਸਾਹਿਬ, ਰੂਪਨਗਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫਰਦ ਕੇਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ (ਰਜਿਸਟਰਡ 132) ਵੱਲੋਂ ਹੱਕੀ ਮੰਗਾਂ ਮਨਵਾਉਣ ਲਈ ਅਗਲੇ ਦਿਨਾਂ ’ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਪਹਿਲੇ ਦੌਰ ’ਚ 2 ਤੋ 4 ਦਸੰਬਰ ਤੱਕ ਪੰਜਾਬ ਸਰਕਾਰ ਖ਼ਿਲਾਫ਼ ਹਰ ਜ਼ਿਲ੍ਹੇ ’ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਐਸੋਸ਼ੀਏਸ਼ਨ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆਂ ਨੇ ਦੱਸਿਆ ਕਿ ਪੰਜਾਬ ਦੇ ਡਾਟਾ ਐਟਰੀ ਆਪਰੇਟਰ ਪਿਛਲੇ ਕਈ ਸਾਲ਼ਾਂ ਤੋ ਸੇਵਾ ਨਿਭਾ ਰਹੇ ਹਨ ਜਿਨ੍ਹਾਂ ਦੇ ਯਤਨ ਸਦਕਾ ਜਿੱਥੇ ਪਟਵਾਰ ਮਾਲ ਰਿਕਾਰਡ ਪ੍ਰਣਾਲੀ ਵਿੱਚ ਸੁਧਾਰ ਆਇਆ ਹੈ ਉੱਥੇ ਸਰਕਾਰ ਦੇ ਮਾਲੀਏ ਵਿਚ ਵੀ ਵਾਧਾ ਹੋਇਆ ਹੈ ਪਰ ਮੁਲਾਜ਼ਮਾਂ ਨੂੰ ਬਣਦਾ ਹੱਕ ਨਹੀ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਪਿਛਲੇ ਕਈ ਸਾਲਾਂ ਤੋ ਕੰਪਨੀ ਅਧੀਨ ਨਿਗੂਣੀ ਤਨਖਾਹ ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਪੂਰੀਆਂ ਸਹੂਲਤਾਂ ਨਹੀ ਦਿੱਤੀਆ ਜਾ ਰਹੀਆ ਅਤੇ ਹਰੇਕ ਵਾਰ ਮਹੀਨੇ ਦੀ ਤਨਖਾਹ ਦੇਰ ਨਾਲ ਮਿਲਦੀ ਹੈ। ਉਨ੍ਹਾਂ ਮੰਗ ਕੀਤੀ ਕਿ ਤਨਖਾਹ ਵਿੱਚ 50 ਫ਼ੀਸਦੀ ਵਾਧਾ ਕੀਤਾ ਜਾਵੇ ਅਤੇ ਠੇਕਾ ਪ੍ਰਣਾਲੀ ਨੂੰ ਬੰਦ ਕਰਕੇ ਵਿਭਾਗ ਅਧੀਨ ਲਿਆਂਦਾ ਜਾਵੇ।