ਭਗਤ ਧੰਨਾ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ
ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਗਮ ਕਰਵਾਇਆ
Publish Date: Wed, 22 Apr 2026 05:56 PM (IST)
Updated Date: Wed, 22 Apr 2026 05:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਧੰਨਾ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥੇ ਭਾਈ ਜਗਦੇਵ ਸਿੰਘ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਸਮਾਪਤੀ ਉਪਰੰਤ ਭਾਈ ਨਿਰਮਲ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਭਗਤ ਧੰਨਾ ਜੀ ਦੇ ਜੀਵਨ ਤੋਂ ਸਿੱਖਿਆ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਨੇ ਸਾਦਗੀ, ਸੱਚੀ ਭਗਤੀ ਤੇ ਸ਼ਰਧਾ ਨਾਲ ਅਕਾਲ ਪੁਰਖ ਨਾਲ ਜੁੜਨ ਦਾ ਜੋ ਸੰਦੇਸ਼ ਦਿੱਤਾ ਹੈ, ਉਸ ਨੂੰ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਖਦੇਵ ਸਿੰਘ ਕੋਟਾ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।