ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ
15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਕਾਬੂ
Publish Date: Sat, 02 May 2026 05:34 PM (IST)
Updated Date: Sun, 03 May 2026 04:09 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਥਾਣਾ ਲਹਿਰਾ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਇੰਚਾਰਜ ਚੌਕੀ ਸਿਟੀ ਲਹਿਰਾ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸਬੰਧੀ ਕਾਠਪੁਲ ਲਹਿਰਾ ਤੋਂ ਥੋੜਾ ਅੱਗੇ ਖਤਾਨਾ ਕੋਲ ਪਹੁੰਚੇ। ਉਸ ਸਮੇਂ ਇੱਕ ਵਿਅਕਤੀ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਇੱਕਦਮ ਪਿੱਛੇ ਨੂੰ ਮੁੜ ਪਿਆ। ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਇਸ ਨੌਜਵਾਨ ਨੂੰ ਰੋਕਿਆ। ਜਿਸਨੇ ਆਪਣੀ ਪਹਿਨੀ ਹੋਈ ਜੀਨ ਦੀ ਪੈਂਟ ਵਿੱਚੋਂ ਇੱਕ ਲਿਫਾਫਾ ਵਜਨਦਾਰ ਕੱਢ ਕੇ ਥੱਲੇ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਹਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਲਿਫਾਫੇ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ ਉਸ ਵਿੱਚੋਂ ਹਲਕੇ ਭੂਰੇ ਰੰਗ ਦਾ ਡਲੀਦਾਰ ਪਦਾਰਥ ਬਰਾਮਦ ਹੋਇਆ। ਉਸ ਬਰਾਮਦ ਨਸ਼ੀਲੇ ਪਦਾਰਥ ਹੈਰੋਇਨ ਚਿੱਟੇ ਦਾ ਜਦੋਂ ਵਜਨ ਚੈੱਕ ਕੀਤਾ ਤਾਂ 15 ਗ੍ਰਾਮ ਹੋਇਆ। ਦੋਸ਼ੀ ਨੂੰ ਮੌਕੇ ਉੱਤੇ ਹੀ ਕਾਬੂ ਕਰਦਿਆਂ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।