40 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਨੌਜਵਾਨ ਕਾਬੂ
40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਕਾਬੂ
Publish Date: Thu, 27 Nov 2025 04:52 PM (IST)
Updated Date: Fri, 28 Nov 2025 04:08 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਥਾਣਾ ਲਹਿਰਾ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ ਰਹੇ ਹਨ। ਜਿਸ ’ਤੇ ਚਲਦਿਆਂ ਅੱਜ ਫਿਰ ਇਕ ਵਿਅਕਤੀ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਦਰ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਤੇ ਚੈਕਿੰਗ ਸਬੰਧੀ ਟੀ ਪੁਆਇਟ ਚੋਟੀਆਂ ਮੌਜੂਦ ਸਨ। ਉਸ ਸਮੇਂ ਐਕਸਾਈਜ਼ ਇੰਸਪੈਕਟਰ ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਸ਼ਾਮ ਨੂੰ ਸਾਢੇ 6 ਵਜੇ ਦੇ ਕਰੀਬ ਮੇਲ ਹੋਇਆ। ਸਹਾਇਕ ਥਾਣੇਦਾਰ ਕੁਲਦੀਪ ਸਿੰਘ ਪਾਸ ਉਸ ਸਮੇਂ ਮੁਖਵਰ ਖਾਸ ਨੇ ਇਤਲਾਹ ਦਿੱਤੀ ਕਿ ਛੱਜੂ ਸਿੰਘ ਪਿੰਡ ਲੇਹਲ ਕਲਾਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ। ਛੱਜੂ ਸਿੰਘ ਅੱਜ ਵੀ ਓਵਰ ਬ੍ਰਿਜ ਚੂੜਲ ਖੁਰਦ ਕੋਲ ਸ਼ਰਾਬ ਵੇਚਣ ਲਈ ਆਵੇਗਾ। ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਛੱਜੂ ਸਿੰਘ ਖ਼ਿਲਾਫ਼ ਪਰਚਾ ਦਰਜ ਕਰਦਿਆਂ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।