ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ਾਈ ਬਣਾਇਆ : ਭੁੱਟਾ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜਈ ਬਣਾਇਆ : ਭੁੱਟਾ
Publish Date: Sun, 15 Mar 2026 06:58 PM (IST)
Updated Date: Sun, 15 Mar 2026 07:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਛਲੇੜੀ ਖੁਰਦ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਗੈਸ ਸਿਲੰਡਰ ਨਾ ਮਿਲਣ ਕਰਕੇ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਹਜ਼ਾਰਾਂ ਕਰੋੜ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕਰਜ਼ਾਈ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਆਦਮੀ ਦੀ ਸੁਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜਨ ਵਾਲੀ ਪਾਰਟੀ ਹੈ ਅਤੇ ਪਾਰਟੀ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਪੰਜਾਬ ’ਚ ਮੁੜ ਵਿਕਾਸ ਅਤੇ ਅਮਨ-ਸ਼ਾਂਤੀ ਦਾ ਮਾਹੌਲ ਬਣਾਉਣਗੇ। ਇਸ ਮੌਕੇ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਪੋਲਾ ਦਵਿੰਦਰ ਸਿੰਘ ਬਹਿਲੋਲਪੁਰ ਐਸਸੀ ਵਿੰਗ ਪ੍ਰਧਾਨ ਹਲਕਾ ਫਤਹਿਗੜ੍ਹ ਸਾਹਿਬ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪਰ, ਰਣਧੀਰ ਸਿੰਘ ਛਲੇੜੀ ਖੁਰਦ, ਜਸਵੰਤ ਸਿੰਘ ਸਾਬਕਾ ਸਰਪੰਚ ਛਲੇੜੀ, ਧਰਮਿੰਦਰ ਸਿੰਘ ਮੂਲੇਪੁਰ ਖੁਰਦ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵੰਤ ਸਿੰਘ ਘੁੰਮਣ, ਜਥੇਦਾਰ ਨਿਰਮਲ ਸਿੰਘ, ਰਜਵੰਤ ਸਿੰਘ ਚੀਮਾ, ਸੁਰਜੀਤ ਸਿੰਘ ਚੀਮਾ, ਸੁਖਵਿੰਦਰ ਸਿੰਘ ਘੁੰਮਣ,ਸੁਰਜੀਤ ਸਿੰਘ ਸ਼ਾਹੀ, ਰਾਜਵੀਰ ਸਿੰਘ ਨੰਬਰਦਾਰ,ਜਸਵੀਰ ਸਿੰਘ ਛਲੇੜੀ ਕਲਾਂ, ਚਰਨਜੀਤ ਸਿੰਘ ਛਲੇੜੀ ਕਲਾ, ਗੁਰਦੀਪ ਸਿੰਘ ਸਾਬਕਾ ਸਰਪੰਚ ਜਲਵੇੜਾ ਮੌਜੂਦ ਸਨ।