80 ’ਚੋਂ 51 ਵਾਰਡਾਂ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਚੋਣ ਮੈਦਾਨ ’ਚ ਚੱਲੀ ‘ਆਪ’ ਦੀ ਹਨੇਰੀ, ਦੇਖੋ ਬਾਕੀ ਪਾਰਟੀਆਂ ਦਾ ਕੀ ਰਿਹਾ ਹਾਲ
ਜ਼ਿਲ੍ਹੇ ’ਚ ਨਗਰ ਕੌਂਸਲ ਸਰਹਿੰਦ ਫ਼ਤਹਿਗੜ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਲਈ ਮਿਤੀ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋ ਗਿਆ ਹੈ।
Publish Date: Fri, 29 May 2026 04:58 PM (IST)
Updated Date: Fri, 29 May 2026 05:02 PM (IST)
ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ। ਜ਼ਿਲ੍ਹੇ ’ਚ ਨਗਰ ਕੌਂਸਲ ਸਰਹਿੰਦ ਫ਼ਤਹਿਗੜ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਲਈ ਮਿਤੀ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋ ਗਿਆ ਹੈ।
ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਕੁੱਲ 80 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ 51 ਉਮੀਦਵਾਰ, ਕਾਂਗਰਸ ਦੇ 14 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 04 ਉਮੀਦਵਾਰ, ਬੀਜੇਪੀ ਦੇ 04 ਉਮੀਦਵਾਰ ਅਤੇ 07 ਆਜ਼ਾਦ ਉਮੀਦਵਾਰ ਜੇਤੂ ਰਹੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਸਰਹਿੰਦ ਫਤਹਿਗੜ੍ਹ ਸਾਹਿਬ ਦੇ 23 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ 17 ਉਮੀਦਵਾਰ ਅਤੇ ਕਾਂਗਰਸ ਦੇ 06 ਉਮੀਦਵਾਰ ਜੇਤੂ ਰਹੇ ਹਨ। ਇਸੇ ਤਰ੍ਹਾਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ 19 ਉਮੀਦਵਾਰ, ਕਾਂਗਰਸ ਦੇ 06 ਉਮੀਦਵਾਰ, ਬੀ.ਜੇ.ਪੀ. ਦੇ 03 ਉਮੀਦਾਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ 01 ਉਮੀਦਵਾਰ ਜੇਤੂ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਸੀ ਪਠਾਣਾ ਦੇ 15 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 09 ਉਮੀਦਵਾਰ, ਬੀ.ਜੇ.ਪੀ. ਦਾ 01 ਉਮੀਦਾਵਾਰ, ਸ਼੍ਰੋਮਣੀ ਅਕਾਲੀ ਦਲ ਦਾ 01 ਉਮੀਦਵਾਰ ਅਤੇ 04 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ 06 ਉਮੀਦਵਾਰ, ਕਾਂਗਰਸ ਦੇ 02 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 02 ਉਮੀਦਵਾਰ ਅਤੇ 03 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ।