ਆਪ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਦਿੱਤਾ ਸੱਦਾ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਦਿੱਤਾ ਸੱਦਾ
Publish Date: Fri, 24 Apr 2026 04:20 PM (IST)
Updated Date: Fri, 24 Apr 2026 04:22 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਸਮਾਣਾ ਦੇ ਵਾਰਡ ਨੰਬਰ 10 ਵਿਚ ਗਿੱਲ ਫਾਰਮ ਵਿਖੇ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਦਵਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬਰਸਟ ਨੇ ਹਲਕੇ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਵਲੰਟੀਅਰਾਂ ਦੇ ਸੁਝਾਅ ਵੀ ਸੁਣੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਵਲੰਟੀਅਰ ਹਨ। ਉਨ੍ਹਾਂ ਕਿਹਾ ਕਿ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਹੀ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਕ ਇਮਾਨਦਾਰ ਸਰਕਾਰ ਸਫਲਤਾਪੂਰਵਕ ਕੰਮ ਕਰ ਰਹੀ ਹੈ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਸਾਰੇ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਵਲ ਇੱਕ ਸਿਆਸੀ ਦਲ ਨਹੀਂ, ਸਗੋਂ ਬਦਲਾਅ ਦੀ ਇੱਕ ਲਹਿਰ ਹੈ। ਉਨ੍ਹਾਂ ਨੇ ਸਾਰਿਆਂ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹਲਕਾ ਸਮਾਣਾ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਤੋਂ ਆਏ ਵਲੰਟੀਅਰਾਂ ਨੇ ਸਥਾਨਕ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਰਜਿੰਦਰ ਗਿੱਲ, ਬਲਵਿੰਦਰ ਗਿੱਲ, ਸਿਮਰਨ ਗਿੱਲ, ਭਗਵੰਤ ਵਿਰਕ, ਸਰਪੰਚ ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਰਵੀ ਦਿਓਲ, ਹਰਤੇਜ ਸੰਧੂ, ਕੁਲਦੀਪ ਵਿਰਕ, ਰਾਮ ਸਿੰਘ, ਹਰਸ਼ਵੀਰ ਵਿਰਕ, ਅੰਗਰੇਜ ਭੁੱਲਰ, ਰਵਿੰਦਰ ਬੱਲੀ, ਗੁਰਨਾਮ ਝੌਂਟੀ, ਬਿੰਦਰ ਨਾਗਰ, ਬਲਵਿੰਦਰ ਗਾਜੀਪੁਰ, ਸਾਮ ਲਾਲ ਦੱਤ, ਗਿੰਨੀ ਖੰਗੂੜਾ, ਜੈਂਕੀ ਮਹਿਰਾ, ਸ਼ੰਕਰ ਜਿੰਦਲ, ਹਜਾਰੀ ਲਾਲ ਜੋਹਰੀ, ਚਰਨਜੀਤ ਸਿੰਘ, ਜਗਸੀਰ ਸਿੰਘ, ਪ੍ਰਭਦਿਆਲ ਸਿੰਘ, ਰਾਜਵੀਰ ਸਿੰਘ, ਮਨਿੰਦਰ ਸਿੰਘ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ।