‘ਆਪ’ ਆਗੂ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਦੂਜੇ ਘਰ ਲੱਭ ਰਹੇ : ਨਾਗਰਾ
ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਘਿਰੇ ‘ਆਪ’ ਆਗੂ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਦੂਜੇ ਘਰ ਲੱਭ ਰਹੇ ਹਨ : ਨਾਗਰਾ
Publish Date: Wed, 29 Apr 2026 05:07 PM (IST)
Updated Date: Thu, 30 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਲੋਂ ਵਿਖੇ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ‘ਆਪ’ ਆਗੂ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਮਸਲਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਨੁਮਾਇੰਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਆਪਣੀ ਪਾਰਟੀ ਦੀ ਛਵੀ ਬਚਾਉਣ ਵਿਚ ਹੀ ਵਿਆਸਤ ਨਜ਼ਰ ਆ ਰਹੇ ਹਨ।
ਨਾਗਰਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੇ ਸਮੇਂ ਦੌਰਾਨ ਸੂਬੇ ਵਿਚ ਕਾਨੂੰਨ-ਵਿਵਸਥਾ ਕਾਫ਼ੀ ਹੱਦ ਤੱਕ ਕਾਬੂ ਵਿਚ ਸੀ ਅਤੇ ਵਿਕਾਸ ਦੇ ਮਾਮਲੇ ਵਿਚ ਵੀ ਵੱਡੇ ਪੱਧਰ ’ਤੇ ਕੰਮ ਹੋਏ ਸਨ। ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿਚ ਜੋ ਪ੍ਰਗਤੀ ਕਾਂਗਰਸ ਸਰਕਾਰ ਦੇ ਸਮੇਂ ਹੋਈ, ਉਹ ਅਜੇ ਤੱਕ ਕਿਸੇ ਹੋਰ ਸਰਕਾਰ ਵੱਲੋਂ ਨਹੀਂ ਕੀਤੀ ਗਈ।
ਇਸ ਮੌਕੇ ਉਨ੍ਹਾਂ ਨਾਲ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਵੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਨਾਰਾਜ਼ਗੀ ਜਤਾਈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨ ਦਾ ਸੰਕਲਪ ਕੀਤਾ।
ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਚਰਨ ਦਾਸ, ਨਿਰਮਲ ਦਾਸ, ਗੁਰਮੁੱਖ ਦਾਸ, ਬਲਵਿੰਦਰ ਦਾਸ, ਹਰਪਾਲ ਸਿੰਘ, ਕ੍ਰਿਸ਼ਨਾ ਦੇਵੀ, ਪਰਮਜੀਤ ਕੌਰ, ਕਰਮਜੀਤ ਕੌਰ, ਬਲਜਿੰਦਰ ਕੌਰ, ਸਿੰਦਰ ਕੌਰ, ਬਲਜਿੰਦਰ ਕੌਰ, ਸਤਨਾਮ ਕੌਰ, ਬਲਜੀਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਸਤਵਿੰਦਰ ਕੌਰ, ਪਾਲ ਕੌਰ, ਗੁਰਮੀਤ ਕੌਰ, ਬਲਜੀਤ ਕੌਰ, ਮੁਖਤਿਆਰ ਕੌਰ ਆਦਿ ਮੌਜੂਦ ਸਨ।