ਆਪ ਤੋਂ ਬਾਗੀ ਰਾਜ ਸਭਾ ਮੈਂਬਰ ਪੰਜਾਬ ਦੇ ਗੱਦਾਰ : ਮੰਤਰੀ ਗੋਇਲ
ਆਪ ਤੋਂ ਬਾਗੀ ਰਾਜ ਸਭਾ ਮੈਂਬਰ ਪੰਜਾਬ ਦੇ ਗਦਾਰ : ਮੰਤਰੀ ਗੋਇਲ
Publish Date: Sun, 26 Apr 2026 06:02 PM (IST)
Updated Date: Mon, 27 Apr 2026 04:11 AM (IST)

ਬਾਗੀ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕ ਕੇ ਕੀਤੀ ਨਾਅਰੇਬਾਜ਼ੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਰਾਜ ਸਭਾ ਦੇ ਸੱਤ ਆਪ ਦੇ ਮੈਂਬਰਾਂ ਵੱਲੋਂ ਭਾਜਪਾ ਵਿਚ ਜਾਣ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦੇ ਚਲਦਿਆਂ ਅੱਜ ਸਥਾਨਕ ਅਗਰਸੈਨ ਚੌਕ ਵਿਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿਚ ਆਪ ਵਰਕਰਾਂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦੇ ਪੁਤਲੇ ਸਾੜੇ ਗਏ ਤੇ ਉਨ੍ਹਾਂ ਨੂੰ ਪੰਜਾਬ ਦੇ ਗੱਦਾਰ ਹੋਣ ਦਾ ਰੁਤਬਾ ਦਿੱਤਾ ਗਿਆ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਤੋਂ ਹੀ ਪੰਜਾਬ ਤੇ ਕਿਸਾਨ ਵਿਰੋਧੀ ਰਹੀ ਹੈ। ਪਰ ਭਾਜਪਾ ਨੂੰ ਇਹ ਭੁਲੇਖਾ ਦੂਰ ਕਰ ਦੇਣਾ ਚਾਹੀਦਾ ਕਿ 7 ਰਾਜ ਸਭਾ ਮੈਂਬਰਾਂ ਨੂੰ ਤੋੜ ਕੇ ਉਹ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋ ਜਾਵੇਗੀ। ਕਿਉਂਕਿ ਸੱਤ ਮੈਂਬਰ ਪਾਰਟੀ ਨਹੀਂ ਹੁੰਦੇ, ਪਾਰਟੀ ਤੋਂ ਵੱਡਾ ਕੋਈ ਨਹੀਂ ਹੁੰਦਾ। ਇਸ ਦੇ ਚਲਦੇ ਕੁਝ ਸਮੇਂ ਬਾਅਦ ਉਕਤ ਭਾਜਪਾ ’ਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਕਿਸੇ ਨੇ ਪੁੱਛਣਾ ਵੀ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਾਰਟੀ ਹੈ। ਇਸ ਵੱਲੋਂ ਹਰ ਵਰਗ ਨੂੰ 600 ਯੂਨਿਟ ਬਿਜਲੀ ਮਾਫ ਕਰਨਾ, 60 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਪਾਰਟੀ ਦੇ ਇਤਿਹਾਸਿਕ ਕੰਮ ਹਨ, ਜਿਸ ਨੂੰ ਪੰਜਾਬ ਦੇ ਇਤਿਹਾਸ ਦੇ ਸੁਨਹਿਰੇ ਪੰਨਿਆਂ ’ਤੇ ਲਿਖਿਆ ਜਾਵੇਗਾ। ਮੰਤਰੀ ਗੋਇਲ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਵੱਧ ਹਨ। ਇਸ ਮੌਕੇ ਆਪ ਵਲੰਟੀਅਰ ਵੱਲੋਂ ਭਾਜਪਾ ਵਿਚ ਜਾਣ ਵਾਲੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਪੰਜਾਬ ਦੇ ਗੱਦਾਰ ਕਹਿ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਧਰਮ ਪਤਨੀ ਸੀਮਾ ਗੋਇਲ, ਸਪੁੱਤਰ ਗੌਰਵ ਗੋਇਲ, ਓਐੱਸਡੀ ਰਕੇਸ਼ ਕੁਮਾਰ ਗੁਪਤਾ, ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਸੈਂਕੜੇ ਮਹਿਲਾਵਾਂ ਨਾਲ, ਆੜ੍ਹਤੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਰਕੇਸ਼ ਕੁਮਾਰ ਗਰਗ, ਆਪ ਆਗੂ ਅਜੇ ਕੁਮਾਰ ਠੋਲੀ, ਗੁਰਲਾਲ ਸਿੰਘ ਹਾਜ਼ਰ ਸਨ।