ਅਣਪਛਾਤੇ ਵਾਹਨ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਦੋ ਨੌਜਵਾਨ ਜ਼ਖ਼ਮੀ
ਅਣਪਛਾਤੇ ਵਾਹਨ ਤੇ ਮੋਟਰਸਾਇਕਲ ਦੀ ਟੱਕਰ ਵਿੱਚ ਇਕ ਦੀ ਮੌਤ ਦੋ ਨੌਜਵਾਨ ਜਖਮੀ
Publish Date: Sun, 03 May 2026 04:49 PM (IST)
Updated Date: Sun, 03 May 2026 04:50 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸ਼ਨਿਚਰਵਾਰ ਦੇਰ ਸ਼ਾਮ ਸਮਾਣਾ-ਪਟਿਆਲਾ ਸੜਕ ਤੇ ਸਥਿਤ ਪਿੰਡ ਢੈਠਲ ਨਜ਼ਦੀਕ ਅਣਪਛਾਤੇ ਵਾਹਨ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਤੇ ਦੋ ਨੌਜਵਾਨ ਜ਼ਖ਼ਮੀ ਹੋ ਗਏ। ਮ੍ਰਿਤਕ ਨੂੰ ਪੋਸਟਮਾਰਟਮ ਲਈ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਥਾਣਾ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਨਾਮ ਸਿੰਘ(45) ਪੁੱਤਰ ਸ਼ੀਸ਼ਾ ਸਿੰਘ ਵਾਸੀ ਪਿੰਡ ਮੁਨਸੀਵਾਲਾ ਥਾਣਾ ਦਿੜਬਾ (ਸੰਗਰੂਰ) ਦੇ ਭਰਾ ਸੁਖਚੈਨ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਬੀਤੀ ਸ਼ਾਮ ਉਸ ਦਾ ਭਰਾ ਪਿੰਡ ਦੇ ਦੋ ਹੋਰ ਨੌਜਵਾਨਾਂ ਸ਼ਨੀ ਸਿੰਘ ਪੁੱਤਰ ਪ੍ਰੇਮ ਸਿੰਘ ਤੇ ਬੰਟੀ ਪੁੱਤਰ ਤਰਸੇਮ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਕਾਲੀ ਦੇਵੀ ਮਾਤਾ ਮੰਦਿਰ ਵਿਖੇ ਮੱਥਾ ਟੇਕਣ ਜਾ ਰਹੇ ਸੀ ਕਿ ਇਸ ਦੌਰਾਨ ਜਦੋਂ ਉਹ ਪਿੰਡ ਢੈਠਲ ਦੇ ਨਜ਼ਦੀਕ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦਾ ਭਰਾ ਤੇ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਸਮਾਣਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾ ਨੇ ਉਸ ਦੇ ਭਰਾ ਗੁਰਨਾਮ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਸ਼ਨੀ ਸਿੰਘ ਤੇ ਬੰਟੀ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ। ਪੁਲਿਸ ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।