ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Publish Date: Mon, 18 May 2026 05:41 PM (IST)
Updated Date: Mon, 18 May 2026 05:42 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਅਜੇ ਸਿੰਘ ਵਾਸੀ ਮਕਾਨ ਨੰਬਰ 610/8 ਬਲਾਕ-ਸੀ ਆਦਰਸ਼ ਨਗਰ ਨਵਾਂ ਗਾਓਂ ਜ਼ਿਲ੍ਹਾ ਮੋਹਾਲੀ ਵੱਲੋਂ ਥਾਣਾ ਸ਼ੰਭੂ ਵਿਖੇ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮਿਤੀ 15 ਮਈ 2026 ਨੂੰ ਉਸਦਾ ਚਾਚੇ ਦਾ ਲੜਕਾ ਮਹੇਸ਼ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਦਸੀਲੀ, ਜ਼ਿਲ੍ਹਾ ਅਲਮੋੜਾ (ਉਤਰਾਖੰਡ) ਮੇਨ ਹਾਈਵੇ ’ਤੇ ਪਿੰਡ ਮਹਿਮਦਪੁਰ ਨੇੜੇ ਸੜਕ ਕਿਨਾਰੇ ਖੜ੍ਹਾ ਪਿਸ਼ਾਬ ਕਰ ਰਿਹਾ ਸੀ। ਇਸ ਦੌਰਾਨ ਇੱਕ ਨਾ-ਮਾਲੂਮ ਕਾਰ ਡਰਾਈਵਰ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਮਹੇਸ਼ ਸਿੰਘ ਨੂੰ ਟੱਕਰ ਮਾਰ ਦਿੱਤੀ। ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।