ਤੇਪਲਾ ਰੋਡ ‘ਤੇ ਦਰਦਨਾਕ ਸੜਕ ਹਾਦਸਾ, ਆਟੋ ਚਾਲਕ ਦੀ ਮੌਤ
ਤੇਪਲਾ ਰੋਡ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਆਟੋ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਬਲਬੀਰ ਸਿੰਘ ਪੁੱਤਰ ਬਖਸੀਸ ਸਿੰਘ ਵਾਸੀ ਪਿੰਡ ਖਾਸਪੁਰ, ਥਾਣਾ ਬਨੂੰੜ, ਜ਼ਿਲ੍ਹਾ ਮੋਹਾਲੀ ਨੇ ਥਾਣਾ ਸੰਭੂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।
Publish Date: Wed, 27 May 2026 06:19 PM (IST)
Updated Date: Wed, 27 May 2026 06:19 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਤੇਪਲਾ ਰੋਡ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਆਟੋ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਬਲਬੀਰ ਸਿੰਘ ਪੁੱਤਰ ਬਖਸੀਸ ਸਿੰਘ ਵਾਸੀ ਪਿੰਡ ਖਾਸਪੁਰ, ਥਾਣਾ ਬਨੂੰੜ, ਜ਼ਿਲ੍ਹਾ ਮੋਹਾਲੀ ਨੇ ਥਾਣਾ ਸੰਭੂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਤੀਜਾ ਬਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਖਾਸਪੁਰ ਆਪਣੀ ਆਟੋ ’ਤੇ ਸਵਾਰ ਹੋ ਕੇ ਬਨੂੰੜ ਤੋਂ ਤੇਪਲਾ ਰੋਡ ਰਾਹੀਂ ਅੰਬਾਲਾ ਸਾਈਡ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਏ ਜਾ ਰਹੇ ਵਾਹਨ ਦੇ ਡਰਾਈਵਰ ਨੇ ਉਸ ਦੀ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬਲਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸੰਭੂ ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।