ਦੋਸਤ ਦੇ ਕਤਲ ਮਾਮਲੇ ’ਚ ਮੁਲਜ਼ਮ ਨੂੰ ਭੇਜਿਆ ਜੇਲ੍ਹ
ਦੋਸਤ ਦੇ ਕਤਲ ਮਾਮਲੇ ’ਚ ਮੁਲਜਮ ਨੂੰ ਭੇਜਿਆ ਜੇਲ੍ਹ
Publish Date: Thu, 29 Jan 2026 06:20 PM (IST)
Updated Date: Thu, 29 Jan 2026 06:22 PM (IST)

ਫ਼ੋਟੋ ਫ਼ਾਈਲ : 16 ਗ੍ਰਿਫ਼ਤਾਰ ਕੀਤੇ ਨੌਜਵਾਨ ਨੂੰ ਹਸਪਤਾਲ ’ਚ ਮੈਡੀਕਲ ਕਰਵਾਉਣ ਲੈ ਕੇ ਆਈ ਪੁਲਿਸ ਪਾਰਟੀ। ਪੱਤਰ ਪ੍ਰੇਰਕ, ਪੰਜਾਬੀ, ਜਾਗਰਣ, ਫਤਹਿਗੜ੍ਹ ਸਾਹਿਬ: ਬੀਤੇ ਦਿਨੀਂ ਕਸਬਾ ਖਮਾਣੋ ਵਿਚ ਮੈਡੀਕਲ ਦੇ ਵਿਦਿਆਰਥੀ ਮਾਨਵਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋ ਨੌਜਵਾਨਾਂ ’ਚੋਂ ਇਕ ਬਾਲਗ ਮੁਲਜ਼ਮ ਦਾ ਗ੍ਰਿਫ਼ਤਾਰੀ ਕਰਨ ਉਪਰੰਤ ਵੀਰਵਾਰ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਡਾਕਟਰੀ ਮੁਆਇਨਾ ਕਰਵਾਇਆ ਗਿਆ। ਇਸ ਉਪਰੰਤ ਅਦਾਲਤ ’ਚ ਪੇਸ਼ ਕਰਨ ਉਪਰੰਤ ਮੁਲਜਮ ਨੂੰ ਨਿਆਂਇਕ ਹਿਰਾਸਤ ਲਈ ਨਾਭਾ ਜੇਲ੍ਹ ’ਚ ਭੇਜ ਦਿੱਤਾ ਗਿਆ। ਖਮਾਣੋ ਪੁਲਿਸ ਥਾਣਾ ਦੇ ਏਐਸਆਈ ਨਾਜਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਖਮਾਣੋਂ ਵਿਖੇ ਦੋ ਦੋਸਤਾਂ ਵੱਲੋਂ ਆਪਣੇ ਦੋਸਤ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸਦੇ ਸਬੰਧ ’ਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਕੇਸ ਦਰਜ ਕਰਕੇ ਦੋਨੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਇਕ ਮੁਲਜ਼ਮ ਨਾਬਾਲਗ ਹੋਣ ਕਰਕੇ ਉਸ ਨੂੰ ਬੁੱਧਵਾਰ ਨੂੰ ਜੁਬਲਾਇਨ ਜੇਲ੍ਹ ਲੁਧਿਆਣਾ ਭੇਜ ਦਿੱਤਾ ਗਿਆ ਸੀ ਜਦੋਂ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਵੀਰਵਾਰ ਨੂੰ ਉਸ ਦਾ ਮੈਡੀਕਲ ਕਰਵਾ ਕੇ ਉਸ ਨੂੰ ਮਾਣਯੋਗ ਕੋਰਟ ਦੇ ਆਦੇਸਾਂ ’ਤੇ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਤੋਂ ਕਤਲ ਵਿਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕੀਤਾ ਹੈ।ਦੱਸਣਯੋਗ ਹੈ ਕਿ ਇਹ ਮ੍ਰਿਤਕ ਮਾਨਵਿੰਦਰ ਸਿੰਘ ਅਤੇ ਉਸ ਨੂੰ ਕਤਲ ਕਰਨ ਵਾਲੇ ਦੋਸਤ ਇੱਕੋ ਸਕੂਲ ਵਿਚ ਪੜ੍ਹਦੇ ਸਨ ਅਤੇ ਪਹਿਲਾਂ ਸਕੂਲ ਵਿਚ ਝਗੜਾ ਹੋਇਆ ਸੀ, ਜਿਸ ਕਾਰਨ ਆਪਸੀ ਰੰਜਿਸ਼ ਕਾਰਨ ਨੌਜਵਾਨ ਮਾਨਵਿੰਦਰ ਸਿੰਘ ਕਤਲ ਕਰ ਦਿੱਤਾ ਗਿਆ।