ਧਰਤੀ ਹੇਠਲਾ ਪਾਣੀ ਬਚਾਉਣ ਲਈ ਕੁਦਰਤੀ ਖੇਤੀ ਕਰਨ ਦੀ ਲੋੜ : ਐਡਵੋਕੇਟ ਫੁਲਕਾ
ਧਰਤੀ ਹੇਠਲਾ ਪਾਣੀ ਬਚਾਉਣ ਲਈ ਕੁਦਰਤੀ ਖੇਤੀ ਕਰਨ ਦੀ ਲੋੜ-ਐਡਵੋਕੇਟ ਫੁਲਕਾ
Publish Date: Sat, 07 Mar 2026 06:15 PM (IST)
Updated Date: Sat, 07 Mar 2026 06:18 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ : ਧਰਤੀ ਹੇਠਲਾ ਪਾਣੀ ਬਚਾਉਣ ਲਈ ਕੁਦਰਤੀ ਖੇਤੀ ਕਰਨ ਦੀ ਲੋੜ-ਐਡਵੋਕੇਟ ਫੁਲਕਾ ਸਮਾਣਾ 5 ਮਾਰਚ (ਭਾਰਤ ਭੂਸ਼ਣ ਗੋਇਲ) ਪਿੰਡ ਚੱਕ ਅੰਮ੍ਰਿਤਸਰੀਆ ਵਿਖੇ ਜਾਗਰੂਕ ਕਿਸਾਨ ਦਲਜੀਤ ਸਿੰਘ ਚੱਕ ਦੀ ਅਗਵਾਈ ਵਿਚ ਖੇਤੀ ਸਤਿਸੰਗ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਮਹਾਰਾਣੀ ਪ੍ਰੀਤੀ ਸਿੰਘ ਨਾਭਾ, ਪਦਮਸ਼੍ਰੀ ਐਡਵੋਕੇਟ ਐੱਚਐੱਸ ਫੂਲਕਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਅਵਤਾਰ ਸਿੰਘ ਫਗਵਾੜਾ, ਕ੍ਰਿਪਾਲ ਸਿੰਘ ਫਗਵਾੜਾ, ਜੋਤੀ ਸ਼ਰਮਾ, ਪ੍ਰੀਤਇੰਦਰਪਾਲ ਸਿੰਘ ਮਿੰਟੂ, ਭਾਈ ਹਰਜਿੰਦਰ ਸਿੰਘ ਮਾਝੀ, ਕੁਲਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਐੱਚਐੱਸ ਫੁਲਕਾ ਨੇ ਪੰਜਾਬ ਵਿਚ ਦਿਨੋਂ-ਦਿਨ ਪਾਣੀ ਦੇ ਡਿਗਦੇ ਪੱਧਰ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਕੋਲ ਸਿਰਫ 13 ਸਾਲਾਂ ਦਾ ਪਾਣੀ ਬਚਿਆ ਹੈ ਅਤੇ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋਣ ਕਰ ਕੇ ਹਰ ਸਾਲ 2700 ਲੋਕ ਕੈਂਸਰ ਦੀ ਬਿਮਾਰੀ ਕਾਰਨ ਮੌਤ ਦੇ ਮੂੰਹ ਵਿਚ ਚੱਲੇ ਜਾਂਦੇ ਹਨ। ਇਸ ਮੌਕੇ ਮਹਾਰਾਣੀ ਪ੍ਰੀਤੀ ਸਿੰਘ ਨਾਭਾ ਨੇ ਕਿਹਾ ਕਿ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਵੀ ਪਾਣੀ ਦੇ ਡਿਗਦੇ ਪੱਧਰ ਬਾਰੇ ਜਾਣੂ ਕਰਵਾ ਕੇ ਪਾਣੀ ਦੀ ਬੱਚਤ ਕਰਨ ਬਾਰੇ ਦੱਸਣਾ ਜ਼ਰੂਰੀ ਹੈ। ਡਾ. ਅਵਤਾਰ ਸਿੰਘ ਫਗਵਾੜਾ ਨੇ ਕਿਹਾ ਕਿ ਸਿੱਖ ਪ੍ਰਚਾਰਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਪਾਣੀ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ। ਇਸ ਮੌਕੇ ਡਾ. ਹਰਜੀਤ ਸਿੰਘ ਗਿੱਲ, ਜਸਬੀਰ ਸਿੰਘ ਖੇੜੀਰਾਜੂ, ਅਵਤਾਰ ਸਿੰਘ ਭੇਡਪੁਰੀ, ਪ੍ਰਸ਼ੋਤਮ ਸਿੰਘ ਮਾਨਸਾ, ਜੁਗਨੂੰ ਸਿੰਘ ਨਿਜਾਮਨੀਵਾਲਾ, ਸੈਕਟਰੀ ਸਤਨਾਮ ਸਿੰਘ ਗਿੱਲ, ਹਰਜੀਤ ਸਿੰਘ ਆਦਿ ਮੌਜੂਦ ਸਨ।