ਅਹਿਮਦਗੜ੍ਹ ਦਾ ਆਸ਼ਾ ਦਿਵਸ ਯਾਦਗਾਰੀ ਹੋ ਨਿੱਬੜਿਆ
ਅਹਿਮਦਗੜ੍ਹ ਦਾ ਆਸ਼ਾ ਦਿਵਸ ਯਾਦਗਾਰੀ ਹੋ ਨਿੱਬੜਿਆ
Publish Date: Mon, 27 Apr 2026 05:59 PM (IST)
Updated Date: Tue, 28 Apr 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ੇਰਪੁਰ : ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਦੇ ਹੁਕਮਾਂ ਤੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ ਤੇ ਜ਼ਿਲ੍ਹਾਂ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਇ. ਸੀਐੱਚਸੀ ਅਹਿਮਦਗੜ੍ਹ ਡਾ. ਜੋਤੀ ਕਪੂਰ ਦੀ ਯੋਗ ਅਗਵਾਈ ਹੇਠ ਸੀਐੱਚਸੀ ਅਹਿਮਦਗੜ੍ਹ ਵਿਖੇ ਆਸ਼ਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸਮੂਹ ਆਸ਼ਾ ਵਰਕਰਾਂ ਦਾ ਸਨਮਾਨ ਚਿੰਨ ਤੇ ਪ੍ਰਸ਼ੰਸ਼ਾ ਪੱਤਰ ਦੇ ਕੇ ਹੌਸਲਾ ਅਫਜਾਈ ਕੀਤੀ ਤੇ ਕੇਕ ਕੱਟ ਕੇ ਖੁਸ਼ੀ ਜਾਹਿਰ ਕੀਤੀ। ਇਸ ਮੌਕੇ ਡਾ. ਜੋਤੀ ਕਪੂਰ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਦੀ ਨਿਸ਼ਠਾ, ਮਿਹਨਤ ਤੇ ਸੇਵਾ ਭਾਵਨਾ ਨਾਲ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਤਕ ਸਿਹਤ ਸੇਵਾਵਾਂ ਪਹੁੰਚ ਰਹੀਆਂ ਹਨ। ਮਾਂ ਤੇ ਬੱਚੇ ਦੀ ਦੇਖਭਾਲ ਤੋਂ ਲੈ ਕੇ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣ ਤੱਕ, ਆਸ਼ਾ ਵਰਕਰ ਹਰ ਮੋਰਚੇ ’ਤੇ ਅੱਗੇ ਰਹਿੰਦੀਆਂ ਹਨ। ਇਨ੍ਹਾਂ ਦਾ ਯੋਗਦਾਨ ਸਿਰਫ਼ ਸਿਹਤ ਸੇਵਾਵਾਂ ਤੱਕ ਹੀ ਸੀਮਿਤ ਨਹੀਂ, ਸਗੋਂ ਸਮਾਜ ਵਿਚ ਜਾਗਰੂਕਤਾ ਤੇ ਸੁਰੱਖਿਅਤ ਜੀਵਨ ਸ਼ੈਲੀ ਨੂੰ ਵਧਾਉਣ ਵਿੱਚ ਵੀ ਮਹੱਤਵਪੂਰਨ ਹੈ। ਅੱਜ ਆਸ਼ਾ ਦਿਵਸ ਮੌਕੇ ਅਸੀਂ ਇਨ੍ਹਾਂ ਦੀ ਅਟੱਲ ਸੇਵਾ ਨੂੰ ਨਮਨ ਕਰਦੇ ਹਾਂ ਤੇ ਇਨ੍ਹਾਂ ਨੂੰ ਸਲਾਮ ਕਰਦੇ ਹਾਂ। ਇਸ ਮੌਕੇ ਸੋਹਵਾ ਸਿੰਘ ਮਾਨ ਡੀ.ਸੀ.ਐਮ. ਅਤੇ ਬਲਾਕ ਐਜੂਕੇਟਰ ਜਗਸੀਰ ਸਿੰਘ ਟਿੱਬਾ ਨੇ ਕਿਹਾ ਕਿ ਹੁਣ ਆਸ਼ਾ ਦਿਵਸ ਹਰ ਸਾਲ 27 ਅਪ੍ਰੈਲ ਨੂੰ ਮਨਾਇਆ ਜਾਇਆ ਕਰੇਗਾ। ਪੰਜਾਬ ਸਰਕਾਰ ਵੱਲੋਂ ਆਸ਼ਾ ਦੀ ਮਿਹਨਤ ਅਤੇ ਜਜ਼ਬੇ ਨੂੰ ਦੇਖਦੇ ਹੋਏ ਇਹ ਦਿਨ ਪੰਜਾਬ ਦੀਆਂ ਸਮੂਹ ਆਸ਼ਾ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਤੇ ਹਰ ਸਾਲ ਵਧੀਆ ਕੰਮ ਕਰਨ ਵਾਲੀਆਂ ਆਸ਼ਾ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਡਾ ਅਮਨਦੀਪ ਸਿੰਘ, ਡਾ ਜਸਦੀਪ ਸਿੰਘ, ਡਾ. ਮਮਤਾ ਸਿੰਗਲਾ, ਅਮਰਜੀਤ ਕੌਰ,ਪਰਮਜੀਤ ਕੌਰ ਨਰਸਿੰਗ ਸਿਸਟਰ, ਮੁਹੰਮਦ ਇਜਾਜ਼, ਚਮਕੌਰ ਸਿੰਘ ਹਾਜ਼ਰ ਸਨ।