ਅਕਾਲ ਅਕੈਡਮੀ ਚੀਮਾ ਵੱਲੋਂ ਰੁੱਖ ਲਾਉਣ ਮੁਹਿੰਮ ਦਾ ਆਗਾਜ਼
ਅਕਾਲ ਅਕੈਡਮੀ ਚੀਮਾ ਵੱਲੋਂ ਰੁੱਖ ਲਾਉਣ ਮੁਹਿੰਮ ਦਾ ਆਗਾਜ਼
Publish Date: Sat, 25 Apr 2026 08:05 PM (IST)
Updated Date: Sun, 26 Apr 2026 04:19 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਇੱਕ ਵਿਸ਼ੇਸ਼ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੌਦੇ ਲਿਆ ਕੇ ਅਕੈਡਮੀ ਅਤੇ ਉਸਦੇ ਆਲੇ ਦੁਆਲੇ ਦੇ ਵਾਤਾਵਰਨ ਵਿੱਚ ਲਗਾਏ ਅਤੇ ਹਰਿਆਵਲੀ ਵਧਾਉਣ ਦਾ ਸੰਕਲਪ ਲਿਆ।ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਪੌਦੇ ਸਾਡੀ ਜ਼ਿੰਦਗੀ ਲਈ ਕਿੰਨੇ ਜ਼ਰੂਰੀ ਹਨ ਅਤੇ ਕਿਵੇਂ ਇਹ ਸਾਡੇ ਵਾਤਾਵਰਣ ਨੂੰ ਸਾਫ਼ ਅਤੇ ਸੁੰਦਰ ਬਣਾਉਂਦੇ ਹਨ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ।ਇਸ ਮੌਕੇ ਮੁੱਖ ਅਧਿਆਪਕ ਨੀਨਾ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਵਿਅਕਤੀ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉੱਪ ਮੁੱਖ ਅਧਿਆਪਕ ਸੁਰੇਸ਼ ਕੁਮਾਰ ਅਤੇ ਸਟਾਫ਼ ਨੇ ਵੀ ਇਸ ਮੁਹਿੰਮ ਚ ਭਾਗ ਲੈ ਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ।ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਉਹ ਭਵਿੱਖ ਵਿੱਚ ਵੀ ਧਰਤੀ ਨੂੰ ਹਰਾ-ਭਰਾ ਬਣਾਉਣ ਲਈ ਪ੍ਰੇਰਿਤ ਹੁੰਦੇ ਹਨ।