ਅਕਾਲ ਅਕੈਡਮੀ, ਬਲਬੇੜ੍ਹਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਅਕਾਲ ਅਕੈਡਮੀ, ਬਲਬੇੜ੍ਹਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 15 May 2026 04:00 PM (IST)
Updated Date: Fri, 15 May 2026 04:03 PM (IST)
ਫੋਟੋ 15ਪੀਟੀਐਲ: 3 ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸੀਬੀਐੱਸਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ’ਚ ਅਕਾਲ ਅਕੈਡਮੀ ਬਲਬੇੜ੍ਹਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਮੀਰਾ ਵਰਮਾ ਨੇ ਦੱਸਿਆ ਕਿ ਕਾਮਰਸ ਗਰੁੱਪ ’ਚੋਂ ਰੁਪਨਜੀਤ ਕੌਰ ਨੇ 94.4 ਪ੍ਰਤੀਸ਼ਤ ਅੰਕ, ਆਰਟਸ ਗਰੁੱਪ ਵਿਚੋਂ ਗੁਰਲੀਨ ਕੌਰ ਨੇ 92 ਪ੍ਰਤੀਸ਼ਤ ਅੰਕ, ਸਾਇੰਸ ਗਰੁੱਪ ਵਿਚੋਂ ਸੁਖਮਨਦੀਪ ਕੌਰ ਨੇ 90.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ।ਅਤੇ 12 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉਪਰ ਨੰਬਰ ਲੈ ਕੇ ਸਕੂਲ ਦਾ ਮਾਣ ਵਧਾਇਆ।ਸਾਰੇ ਬੱਚੇ ਪਹਿਲੇ ਦਰਜੇ ਵਿੱਚ ਪਾਸ ਹੋਏ। ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਮੀਰਾ ਵਰਮਾ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਦੀ ਚੰਗੀ ਕਾਰਗੁਜਾਰੀ ਲਈ ਮਾਪਿਆਂ ਤੇ ਬੱਚਿਆਂ ਨੂੰ ਵਧਾਈ ਦਿੱਤੀ।