ਅਕਾਲੀ ਦਲ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ
ਸਿੱਖਾਂ ਖ਼ਿਲਾਫ਼ ਉਕਸਾਉਣ ਵਾਲੀ ਬਿਆਨਬਾਜ਼ੀ 'ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ
Publish Date: Mon, 27 Apr 2026 05:01 PM (IST)
Updated Date: Mon, 27 Apr 2026 05:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪ ਕੇ ਸਿੱਖ ਭਾਈਚਾਰੇ ਖ਼ਿਲਾਫ਼ ਕੀਤੀ ਗਈ ਉਕਸਾਊ ਬਿਆਨਬਾਜ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਆਗੂ ਰਮਨ ਮਲਿਕ ਵੱਲੋਂ ਜਨਤਕ ਤੌਰ ਤੇ ਦਿੱਤਾ ਗਿਆ ਵਿਵਾਦਿਤ ਬਿਆਨ ਸਿੱਧੇ ਤੌਰ ਤੇ ਹਿੰਸਾ ਨੂੰ ਉਕਸਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਨਾ ਸਿਰਫ਼ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਂਦੀ ਹੈ, ਸਗੋਂ ਸਮਾਜਿਕ ਸਾਂਝ ਅਤੇ ਕਾਨੂੰਨ ਵਿਵਸਥਾ ਲਈ ਵੀ ਵੱਡੀ ਚੁਣੌਤੀ ਹੈ। ਪਾਰਟੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਰਾਜ ਸਰਕਾਰ ਨੂੰ ਵੀ ਇਸ ਸਬੰਧੀ ਸੂਚਿਤ ਕਰਨ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਪੀਏਸੀ ਮੈਂਬਰ ਧਰਮ ਸਿੰਘ ਕਲੋੜ, ਹਰਿੰਦਰ ਪਾਲ ਸਿੰਘ ਸ਼ਾਹੀ ਬਸੀ ਪਠਾਣਾ, ਅਜੈਬ ਸਿੰਘ ਹਿੰਦੂਪੁਰ, ਸਵਰਨ ਸਿੰਘ ਫਟਕ ਮਾਜਰੀ, ਜੋਗਿੰਦਰ ਸਿੰਘ ਸੈਂਪਲੀ, ਸ਼ਿਵਦੇਸ਼ ਸਿੰਘ ਫੌਜੀ, ਸਵਰਨ ਸਿੰਘ ਬੀਬੀਪੁਰ, ਕੈਪਟਨ ਬਲਦੇਵ ਸਿੰਘ, ਜਤਿੰਦਰ ਸਿੰਘ ਬਿਜਲੀਪੁਰ ਸਮਰਾਲਾ, ਸਰਪੰਚ ਪਵਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਝਾਂਮਪੁਰ, ਹਰਪ੍ਰੀਤ ਸਿੰਘ ਬਾਜਵਾ, ਜਰਨੈਲ ਸਿੰਘ ਅਤੇ ਗੁਰਪ੍ਰੀਤ ਸਿੰਘ ਦੁਲਵਾਂ ਸਮੇਤ ਹੋਰ ਆਗੂ ਮੌਜੂਦ ਸਨ।