ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ਦੀ ਵੋਟ ਗਿਣਤੀ ਦੌਰਾਨ ਆਮ ਆਦਮੀ ਪਾਰਟੀ ’ਤੇ ਧਾਂਦਲੀ ਅਤੇ ਪ੍ਰਸ਼ਾਸਨ ਨਾਲ ਮਿਲੀਭੁਗਤ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿੱਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸੋਚੀ-ਸਮਝੀ ਸਾਜਿਸ਼ ਤਹਿਤ ਹਰਾਇਆ ਗਿਆ।

ਪੰਜਾਬੀ ਜਾਗਰਣ, ਅਮਲੋਹ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ਦੀ ਵੋਟ ਗਿਣਤੀ ਦੌਰਾਨ ਆਮ ਆਦਮੀ ਪਾਰਟੀ ’ਤੇ ਧਾਂਦਲੀ ਅਤੇ ਪ੍ਰਸ਼ਾਸਨ ਨਾਲ ਮਿਲੀਭੁਗਤ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿੱਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸੋਚੀ-ਸਮਝੀ ਸਾਜਿਸ਼ ਤਹਿਤ ਹਰਾਇਆ ਗਿਆ।
ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ ‘ਆਪ’ ਦੇ ਵਿਧਾਇਕ ਅਤੇ ਪ੍ਰਸ਼ਾਸਨ ਨੇ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨੂੰ ਹਾਰ ਵਿੱਚ ਬਦਲ ਦਿੱਤਾ। ਉਨ੍ਹਾਂ ਦੱਸਿਆ ਕਿ ਕੁੱਲ 29 ਵਾਰਡਾਂ ’ਚੋਂ 22 ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਲੜੀ ਸੀ ਅਤੇ ਘੱਟੋ-ਘੱਟ 6 ਵਾਰਡਾਂ ਵਿੱਚ ਜਿੱਤ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਹਰਾਇਆ ਗਿਆ। ਰਾਜੂ ਖੰਨਾ ਨੇ ਕਿਹਾ, “ਗਿਣਤੀ ਕੇਂਦਰਾਂ ਵਿੱਚ ਪਹਿਲਾਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜੇਤੂ ਐਲਾਨਿਆ ਗਿਆ ਪਰ ਬਾਅਦ ਵਿੱਚ ਉਨ੍ਹਾਂ ਦੀਆਂ ਵੋਟਾਂ ਘਟਾ ਕੇ ਕਿਹਾ ਗਿਆ ਕਿ ਆਪ ਦਾ ਉਮੀਦਵਾਰ ਜਿੱਤ ਗਿਆ ਹੈ।”