ਪਾਰਟੀ ਦੇ ਵਿਸਥਾਰ ਲਈ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਿਚਾਰਾਂ
ਪਾਰਟੀ ਦੇ ਵਿਸਥਾਰ ਲਈ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮੀਟਿੰਗ
Publish Date: Tue, 03 Feb 2026 04:58 PM (IST)
Updated Date: Tue, 03 Feb 2026 05:02 PM (IST)

ਪਰਦੀਪ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ 25 ਫਰਵਰੀ ਨੂੰ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਵਿਖੇ ਕੀਤੀ ਜਾਣ ਵਾਲੀ ਇਕੱਤਰਤਾ ਦੀਆਂ ਤਿਆਰੀਆਂ ਸਬੰਧੀ ਸਰਕਲ ਪ੍ਰਧਾਨਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੱਕ ਸੰਗਤਾਂ ਨੂੰ ਜੋੜਨ ਅਤੇ ਲਾਮਬੰਦ ਕਰਨ ਸਬੰਧੀ ਵਿਚਾਰ-ਵਟਾਂਦਰੇ ਕੀਤੇ ਗਏ। ਮੀਟਿੰਗ ਦੀ ਕਾਰਵਾਈ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਨੇ ਚਲਾਈ। ਪਾਰਟੀ ਆਗੂਆਂ ਨੇ ਕਿਹਾ ਕਿ ਪੰਥਕ ਏਕਤਾ ਅਤੇ ਸਿਧਾਂਤਕ ਰਾਜਨੀਤੀ ਨੂੰ ਅੱਗੇ ਵਧਾਉਣ ਲਈ ਅਜਿਹੀਆਂ ਮੀਟਿੰਗਾਂ ਅਹਿਮ ਹਨ। ਮੀਟਿੰਗ ਵਿਚ ਜਥੇਦਾਰ ਕਰਨੈਲ ਸਿੰਘ ਪੰਜੋਲੀ, ਰਵੇਲ ਸਿੰਘ ਮਾਧੋਪੁਰ ਸੀਨੀਅਰ ਮੀਤ ਪ੍ਰਧਾਨ, ਅਮਰਇੰਦਰ ਸਿੰਘ ਲਿਬੜਾ, ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਰਣਬੀਰ ਸਿੰਘ ਬੀਬੀਪੁਰ, ਦਰਬਾਰਾ ਸਿੰਘ ਰੰਧਾਵਾ, ਬਲਤੇਜ਼ ਸਿੰਘ ਮਹਿਮੂਦਪੁਰ, ਅਮਰਜੀਤ ਸਿੰਘ ਮੁਡੜੀਆਂ, ਪਰਮਜੀਤ ਸਿੰਘ, ਡਾ. ਮਨਜੀਤ ਸਿੰਘ, ਸਰਿੰਦਰ ਸਿੰਘ ਸੁਹਾਗਹੇੜੀ, ਅਜੀਤ ਸਿੰਘ ਸਰਕਲ ਪ੍ਰਧਾਨ, ਜਰਨੈਲ ਸਿੰਘ ਸਰਕਲ ਪ੍ਰਧਾਨ, ਕੇਸਰ ਸਿੰਘ ਸਰਕਲ ਪ੍ਰਧਾਨ, ਗੁਰਦੇਵ ਸਿੰਘ ਸਰਕਲ ਪ੍ਰਧਾਨ, ਹਰਮੇਲ ਸਿੰਘ ਸਰਕਲ ਪ੍ਰਧਾਨ, ਸੁਖਵੰਤ ਸਿੰਘ ਸਰਕਲ ਪ੍ਰਧਾਨ, ਜਗਦੀਸ਼ ਸਿੰਘ ਸਰਕਲ ਪ੍ਰਧਾਨ, ਹਰਪਾਲ ਸਿੰਘ ਸਰਕਲ ਪ੍ਰਧਾਨ, ਲਖਬੀਰ ਸਿੰਘ ਸਰਕਲ ਪ੍ਰਧਾਨ, ਸਰਗਤਾਰ ਸਿੰਘ ਸਰਕਲ ਪ੍ਰਧਾਨ, ਨਰੇਸ ਕੁਮਾਰ ਸਰਕਲ ਪ੍ਰਧਾਨ, ਜਸਵੀਰ ਸਿੰਘ ਸਰਕਲ ਪ੍ਰਧਾਨ, ਸੁਰਜੀਤ ਸਿੰਘ ਸਰਕਲ ਪ੍ਰਧਾਨ, ਬਚਿੱਤਰ ਸਿੰਘ ਪੰਜੋਲਾ, ਹਰਵਿੰਦਰ ਸਿੰਘ, ਸੁਰਜੀਤ ਸਿੰਘ, ਭੁੰਪਿੰਦਰ ਸਿੰਘ ਸਰਕਲ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਸ਼ਾਮਲ ਹੋਏ।