ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਇਕੱਤਰਤਾ 9 ਮਈ ਨੂੰ : ਗੰਡੇਵਾਲ
ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਇਕੱਤਰਤਾ 9 ਮਈ ਨੂੰ :ਗੰਡੇਵਾਲ
Publish Date: Fri, 08 May 2026 04:35 PM (IST)
Updated Date: Sat, 09 May 2026 04:06 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਅਕਾਲੀ ਦਲ ਵਾਰਸ ਪੰਜਾਬ ਦੀ ਵਿਸ਼ੇਸ਼ ਇਕੱਤਰਤਾ ਕਾਤਰੋਂ ਦਾਣਾ ਮੰਡੀ ਵਿਖੇ 9 ਮਈ ਨੂੰ ਸਵੇਰੇ 10. 30 ਵਜੇ ਹੁਣ ਜਾ ਰਹੀ ਹੈ। ਜਿਸ ਵਿੱਚ ਬਾਈ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਜਥੇਬੰਦੀ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਹਲਕਾ ਮਹਿਲ ਕਲਾਂ ਦੇ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਗੰਡੇਵਾਲ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦਾ ਪਿੰਡਾਂ ਅੰਦਰ ਦਿਨੋਂ ਦਿਨ ਅਵਾਰ ਵੱਧ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਅਕਾਲੀ ਦਲ ਵਾਰਿਸ ਵਿੱਚ ਸ਼ਾਮਿਲ ਹੋ ਰਹੇ ਹਨ। ਗੰਡੇਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਆਗੂ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹੁਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ।