ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅਹੁਦੇਦਾਰਾਂ ਦਾ ਸਨਮਾਨ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅਹੁਦੇਦਾਰਾਂ ਦਾ ਸਨਮਾਨ
Publish Date: Sat, 09 May 2026 04:10 PM (IST)
Updated Date: Sat, 09 May 2026 04:11 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪਟਿਆਲਾ ਦੇ ਨਵੇਂ ਅਹੁਦੇਦਾਰ ਨਾਮਜ਼ਦ ਕੀਤੇ ਗਏ ਹਨ। ਜਿਸ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸਬੰਧਤ ਬਹੁਤ ਸਾਰੇ ਆਗੂਆਂ ਨੂੰ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰ ਉੱਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਸਨਮਾਨ ਵਿਚ ਜਥੇਦਾਰ ਸੰਤੋਖ ਸਿੰਘ ਖਿੰਡਾ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਦਲ ਦੇ ਜਰਨਲ ਸਕੱਤਰ ਤੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਇੰਚਾਰਜ ਡੀਟੀਓ ਕਰਨ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਹੁਦੇਦਾਰਾਂ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ। ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਨੂੰ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਡੀਟੀਓ ਕਰਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਸਿੱਖ ਸਿਧਾਂਤਾਂ ਤੋਂ ਬੁਰੀ ਤਰ੍ਹਾਂ ਭਟਕ ਚੁੱਕਾ ਹੈ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਸੁਖਬੀਰ ਸਿੰਘ ਬਾਦਲ ਨੇ ਵੱਡਾ ਗੁਨਾਹ ਕੀਤਾ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਮਾਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਗੋਬਿੰਦ ਸਿੰਘ ਵਿਰਦੀ, ਸੁਖਵਿੰਦਰ ਸਿੰਘ ਬਰਾਸ ਗੁਰਦੀਪ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ ਝੱਬਰ, ਮੰਗਤ ਸ਼ਰਮਾ ਬਰਾਸ, ਪੁਸ਼ਪਿੰਦਰ ਸਿੰਘ ਲਾਲੀ ਕਾਲੇਕਾ, ਗੁਰਿੰਦਰ ਸਿੰਘ ਭੰਗੂ ਤੇ ਤੇਜਪਾਲ ਬਾਦਸ਼ਾਹਪੁਰ ਤੋਂ ਇਲਾਵਾ ਬਹੁਤ ਸਾਰੇ ਅਕਾਲੀ ਵਰਕਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।