‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਰੰਧਾਵਾ ਦਾ ਪੁਤਲਾ ਫੂਕਿਆ
‘‘ਅਕਾਲੀ ਦਲ ਵਾਰਿਸ ਪੰਜਾਬ ਦੇ’’ ਵੱਲੋਂ ਸੁਖਜਿੰਦਰ ਰੰਧਾਵਾ ਦਾ ਪੁਤਲਾ ਫੂਕਿਆ
Publish Date: Sat, 02 May 2026 05:09 PM (IST)
Updated Date: Sat, 02 May 2026 05:11 PM (IST)
- ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਪੰਜਾਬ ਤੇ ਪੰਜਾਬੀਆਂ ਦੀ ਦੁਸ਼ਮਣ ਜਮਾਤ ਪਾਰਟੀ ਰਹੀ ਹੈ : ਆਗੂ
ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵੱਲੋਂ ਸ਼ਨਿਚਰਵਾਰ ਨੂੰ ਪਾਰਟੀ ਦੇ ਸੱਦੇ ’ਤੇ ਕਾਂਗਰਸ਼ੀ ਆਗੂ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦਾ ਪਟਿਆਲਾ ਜ਼ਿਲ੍ਹੇ ਦੀ ਜਥੇਬੰਦੀ ਵੱਲੋਂ ਮਿਨੀ ਸਕੱਤਰੇਤ ਪਟਿਆਲਾ ਸਾਹਮਣੇ ਪੁਤਲਾ ਫੂਕ ਕੇ ਕਾਂਗਰਸ਼ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸਨ ਕੀਤਾ ਗਿਆ ਅਤੇ ਸਦਨ ਤੋਂ ਸੁਖਜਿੰਦਰ ਰੰਧਾਵਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਆਖਿਆ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਪੰਜਾਬ ਤੇ ਪੰਜਾਬੀਆਂ ਦੀ ਦੁਸ਼ਮਣ ਜਮਾਤ ਪਾਰਟੀ ਰਹੀ ਹੈ ਅਤੇ ਜਿੰਨਾ ਘਾਣ ਕਾਂਗਰਸ ਨੇ ਪੰਜਾਬ ਤੇ ਪੰਜਾਬੀਆਂ ਦਾ ਕੀਤਾ ਹੈ ਸਾਇਦ ਇਨਾ ਘਾਣ ਕਦੀ ਵੀ ਨਹੀਂ ਹੋਇਆ। ਆਗੂਆਂ ਨੇ ਆਖਿਆ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਕੌਮੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਪੰਜਾਬ ਦੇ ਲੋਕਾਂ ਨੇ ਹਰਮਨ ਪਿਆਰੇ ਨੌਜਵਾਨ ਆਗੂ ਬਣ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਹਿ ’ਤੇ ਤਿੰਨ ਸਾਲ ਤੋਂ ਅਸਾਮ ਦੀ ਡਿਬਰੂਗੜ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ ਤੇ ਹੁਣ ਐੱਨਐੱਸਏ ਖ਼ਤਮ ਹੋਣ ਦੇ ਬਾਵਜੂਦ ਵੀ ਪੰਜਾਬ ਨਹੀਂ ਲਿਆਂਦਾ ਜਾ ਰਿਹਾ, ਸਗੋਂ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਸੁਖਬੀਰ ਸਿੰਘ ਬਲਬੇੜਾ ਤੇ ਨਰਿੰਦਰ ਸਿੰਘ ਭਿੰਡਰ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰੋਲੀ ਆਦਿ ਆਗੂਆਂ ਨੇ ਆਖਿਆ ਕਿ ਸੁਖਜਿੰਦਰ ਸਿੰਘ ਰੰਧਾਵਾਂ ਵਰਗੇ ਕਾਂਗਰਸ਼ੀ ਸਦਾ ਹੀ ਪੰਜਾਬ ਤੇ ਸਿੱਖ ਕਮਿਊਨਿਟੀ ਵਿਰੋਧੀ ਰਹੇ ਹਨ। ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਰੇਲਵੇ ਲਾਈਨ ’ਤੇ ਹੋਏ ਧਮਾਕੇ ਨੂੰ ਸੁਖੀ ਰੰਧਾਵਾ ਵੱਲੋਂ ਜਾਣਬੂਝ ਕੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੋੜ ਕੇ ਉਨ੍ਹਾਂ ਦੀ ਸਾਖ ਖਰਾਬ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਪਾਰਟੀ ਤੇ ਪੰਥ ਕਦੀ ਵੀ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਭੁਪਿੰਦਰ ਸਿੰਘ ਮਸੀਂਗਣ, ਸਰਬਜੀਤ ਸਿੰਘ ਘੜਾਮ, ਗੁਰਜੰਟ ਸਿੰਘ ਸਤਰਾਣਾ, ਮੱਖਣ ਸਿੰਘ, ਹਰਜੀਤ ਸਿੰਘ ਜੋਗੀਪੁਰ, ਅਵਤਾਰ ਸਿੰਘ ਥੂਹਾ, ਰੂਪ ਸਿੰਘ ਖਾਲਸਾ, ਪਰਮਜੀਤ ਸਿੰਘ ਖਾਲਸਾ, ਹਰਬੰਸ ਸਿੰਘ ਖਾਲਸਾ, ਦਿਲਬਾਗ ਸਿੰਘ ਖਾਲਸਾ, ਜਗਮੋਹਣ ਸਿੰਘ ਮਡੋਲੀ, ਮੱਖਣ ਸਿੰਘ ਸਹੋਲੀ, ਜਰਨੈਲ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ ਘਨੌਰ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ ਸਤਰਾਣਾ, ਨਿਸਾਨ ਸਿੰਘ ਘਨੌਰ, ਰਣਧੀਰ ਸਿੰਘ ਸਨੋਰ ਆਦਿ ਸਮੇਤ ਹੋਰ ਵੀ ਹਾਜ਼ਰ ਸਨ।