ਅਕਾਲੀਆਂ ਨੇ ਐੱਸਡੀਐੱਮ ਦਫ਼ਤਰ ਮੂਹਰੇ ਲਾਇਆ ਧਰਨਾ
ਅਕਾਲੀਆਂ ਨੇ ਐਸਡੀਐਮ ਦਫ਼ਤਰ ਮੂਹਰੇ ਲਾਇਆ ਧਰਨਾ
Publish Date: Thu, 30 Apr 2026 04:04 PM (IST)
Updated Date: Fri, 01 May 2026 04:03 AM (IST)

ਬਿਜਲੀ ਕੱਟਾਂ ਕਾਰਨ ਲੋਕ ਹੋ ਰਹੇ ਨੇ ਪਰੇਸ਼ਾਨ : ਗੋਲਡੀ ਕਿਹਾ- ਬਿਜਲੀ ਸਪਲਾਈ ਯਕੀਨੀ ਬਣਾਵੇ ਸਰਕਾਰ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸੂਬੇ ਅੰਦਰ ਲੱਗ ਰਹੇ ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਐੱਸਡੀਐੱਮ ਦਫ਼ਤਰ ਸਾਹਮਣੇ ਧਰਨਾ ਦੇਕੇ ਸੂਬੇ ਦੀ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਲੰਮੇ ਬਿਜਲੀ ਕੱਟਾਂ ਕਾਰਨ ਲੋਕ ਪਰੇਸ਼ਾਨੀ ਦੇ ਆਲਮ ਵਿੱਚ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਵਧਦੇ ਤਾਪਮਾਨ ਵਿੱਚ ਜਦੋਂ ਲੋਕ ਆਪਣੇ ਦਿਨ ਭਰ ਦੇ ਕੰਮ ਤੋਂ ਬਾਅਦ ਘਰ ਆਕੇ ਅਰਾਮ ਕਰਨਾ ਚਾਹੁੰਦੇ ਹਨ ਤਾਂ ਉਸ ਸਮੇਂ ਵੀ ਬਿਜਲੀ ਗਾਇਬ ਹੋ ਜਾਂਦੀ ਹੈ। ਰਾਤ ਦੇ ਸਮੇਂ ਤੇ ਦਿਨ ਦੇ ਕੰਮਕਾਜ ਦੌਰਾਨ ਵੀ ਬਿਜਲੀ ਕੱਟ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਬਿਜਲੀ ਸਪਲਾਈ ਯਕੀਨੀ ਬਣਾਉਣ ’ਚ ਫੇਲ੍ਹ ਸਾਬਤ ਹੋਈ ਹੈ। ਬਿਜਲੀ ਦੇ ਕੱਟਾਂ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ। ਇਸ ਮੌਕੇ ਰਵਿੰਦਰ ਸਿੰਘ ਚੀਮਾਂ, ਕੇਸਰ ਸਿੰਘ ਢੋਟ, ਰਮਨਦੀਪ ਸਿੰਘ ਰਾਣਾ, ਕਮਲਜੀਤ ਸਿੰਘ ਬਰਾੜ, ਬਲਵਿੰਦਰ ਸਿੰਘ ਅਕਬਰਪੁਰ, ਸਰਕਲ ਪ੍ਰਧਾਨ ਦਰਸ਼ਨ ਸਿੰਘ, ਪਰਮਜੀਤ ਸਿੰਘ ਨਿੱਕਾ, ਕੁਲਦੀਪ ਸਿੰਘ, ਜਗਮੇਲ ਸਿੰਘ ਛਾਜਲਾ, ਮਨਜੋਤ ਸਿੰਘ, ਰਾਜਵਿੰਦਰ ਸਿੰਘ, ਸਤਿਗੁਰੂ ਸਿੰਘ, ਜੁਝਾਰ ਸਿੰਘ, ਗੁਰਦੀਪ ਸਿੰਘ ਨੰਬਰਦਾਰ ਟਿੱਬੀ, ਬਲਵੀਰ ਸਿੰਘ, ਇੰਦਰ ਸੁਨਾਮ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ , ਚਮਕੌਰ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ, ਹਰਦੇਵ ਸਿੰਘ, ਜਸਵਿੰਦਰ ਸਿੰਘ, ਬਿੱਲਾ ਰੰਧਾਵਾ, ਹਾਕਮ ਸਿੰਘ, ਹਰਬੰਸ ਸਿੰਘ, ਜਗਦੇਵ ਸਿੰਘ ਦੁਲਟ, ਨਿਰਵੈਰ ਸਿੰਘ ਚੱਠੇ ਸੇਖਵਾਂ, ਚਮਕੌਰ ਸਿੰਘ, ਅੰਗਰੇਜ਼ ਸਿੰਘ, ਹਮੀਰ ਸਿੰਘ, ਸੁਖਦੇਵ ਸਿੰਘ, ਹਰਭਜਨ ਸਿੰਘ ਜਖੇਪਲ, ਸਤਿਨਾਮ ਸਿੰਘ ਸ਼ੇਰੋ, ਅਵਤਾਰ ਸਿੰਘ ਸ਼ੇਰੋ, ਮਨਜੀਤ ਕੌਰ ਸੁਨਾਮ ਹਾਜ਼ਰ ਸਨ।