ਵਰਲਡ ਯੂਨੀਵਰਸਿਟੀ ਵਿਖੇ ਸਾਬਕਾ ਵਿਦਿਆਰਥੀ ਸੰਵਾਦ ਕਰਵਾਇਆ
ਵਰਲਡ ਯੂਨੀਵਰਸਿਟੀ ਵਿਖੇ ਸਾਬਕਾ ਵਿਦਿਆਰਥੀ ਸੰਵਾਦ ਕਰਵਾਇਆ
Publish Date: Sat, 09 May 2026 04:32 PM (IST)
Updated Date: Sat, 09 May 2026 04:33 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਸਾਬਕਾ ਵਿਦਿਆਰਥੀ ਸੰਵਾਦ ਦਾ ਸਫਲ ਆਯੋਜਨ ਕੀਤਾ ਗਿਆ। ਇਸ ਸਮਾਗਮ ’ਚ ਸਾਬਕਾ ਅਤੇ ਮੌਜੂਦਾ ਵਿਦਿਆਰਥੀਆਂ ਨੂੰ ਅਕਾਦਮਿਕ ਵਿਚਾਰ-ਵਟਾਂਦਰੇ ਲਈ ਇੱਕ ਸਾਂਝਾ ਮੰਚ ਪ੍ਰਦਾਨ ਕੀਤਾ ਗਿਆ। ਇਸ ਮੌਕੇ 2023 ਬੈਚ ਦੇ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਭਾਗ ਨਾਲ ਜੁੜੇ ਆਪਣੇ ਅਨੁਭਵਾਂ, ਅਕਾਦਮਿਕ ਯਾਤਰਾ, ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ’ਤੇ ਵਿਚਾਰ ਸਾਂਝੇ ਕੀਤੇ। ਐਮਏ ਸਮਾਜ ਸ਼ਾਸਤਰ ਦੇ ਵਿਦਿਆਰਥੀਆਂ ਨੇ ਵੀ ਸਰਗਰਮ ਭਾਗੀਦਾਰੀ ਕਰਦਿਆਂ ਇਸ ਸੰਵਾਦ ਨੂੰ ਜਾਣਕਾਰੀ ਭਰਪੂਰ ਬਣਾਇਆ। ਵਿਭਾਗ ਨੂੰ ਇਸ ਸਫਲਤਾ ਲਈ ਵਧਾਈ ਦਿੰਦਿਆਂ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਮੌਜੂਦਾ ਵਿਦਿਆਰਥੀਆਂ ਨੂੰ ਸਾਬਕਾ ਵਿਦਿਆਰਥੀਆਂ ਦੇ ਤਜਰਬਿਆਂ ਤੋਂ ਪ੍ਰੇਰਣਾ, ਰੁਜ਼ਗਾਰ ਸਬੰਧੀ ਅਗਵਾਈ ਅਤੇ ਵਿਹਾਰਕ ਜਾਣਕਾਰੀ ਹਾਸਲ ਕਰਨ ਦਾ ਮੌਕਾ ਦਿੰਦੇ ਹਨ। ਪ੍ਰੋਗਰਾਮ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਡਾ. ਨਵ ਸ਼ਗਨ ਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ।