ਸਕੱਤਰੇਤ ਭੱਤੇ ਦੀ ਬਕਾਇਆ ਰਾਸ਼ੀ ਰਿਲੀਜ਼ ਕਰਨ ਦੀ ਮੰਗ : ਗਿੱਲ
ਸਕੱਤਰੇਤ ਭੱਤੇ ਦੀ ਬਕਾਇਆ ਰਾਸ਼ੀ ਰਿਲੀਜ਼ ਕਰਨ ਦੀ ਮੰਗ:ਅਮਰਜੀਤ ਕੌਰ ਗਿੱਲ
Publish Date: Tue, 19 May 2026 06:18 PM (IST)
Updated Date: Tue, 19 May 2026 06:18 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਰ ਅਧਿਆਪਨ ਕਾਮਿਆਂ ਦੇ ਹੱਕਾਂ ਦੀ ਰਾਖੀ ਲਈ ਹੋਂਦ ਵਿੱਚ ਆਈ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਜਸਵਿੰਦਰ ਸਿੰਘ ਬਰਾੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਗੈਰ ਅਧਿਆਪਨ ਕਾਮਿਆਂ ਦੇ ਲੰਬਿਤ ਪਏ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਦਿਹਾੜੀਦਾਰ ਕਾਮਿਆਂ ਨੂੰ ਵਰਕਚਾਰਜ਼ ਕਰਨ ਲਈ ਬਣਾਈ ਉਚ ਪੱਧਰੀ ਕਮੇਟੀ ਦੀ ਮੀਟਿੰਗ ਜਲਦ ਕਰਾਉਣ ਦੀ ਤਜਵੀਜ਼ ਰੱਖੀ ਗਈ। ਕਨਵੀਨਰ ਅਮਰਜੀਤ ਕੌਰ ਗਿੱਲ ਨੇ ਮੰਗ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੀ ਹੋਈ ਸਕੱਤਰੇਤ ਭੱਤੇ ਦੀ ਬਕਾਇਆ ਰਾਸ਼ੀ ਰਿਲੀਜ਼ ਕੀਤੀ ਜਾਵੇ। ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਨੇ ਗੱਲਬਾਤ ਦੌਰਾਨ ਕਿਹਾ ਕਿ ਸੀ ਵਰਗ ਦੇ ਮੁਲਾਜ਼ਮਾਂ ਦੀ ਬਕਾਇਆ ਰਾਸ਼ੀ ਘੱਟ ਹੋਣ ਕਾਰਨ ਇਕ ਕਿਸ਼ਤ ਵਿਚ ਪਾਈ ਜਾਵੇ। ਡੀਨ ਅਕਾਦਮਿਕ ਮਾਮਲੇ ਪ੍ਰੋ ਜਸਵਿੰਦਰ ਸਿੰਘ ਬਰਾੜ ਨੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਵਲੋਂ ਗੈਰ ਅਧਿਆਪਨ ਕਾਮਿਆਂ ਦੀਆਂ ਜਿਹੜੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ਹੱਲ ਕਰਨ ਸਬੰਧੀ ਜਲਦ ਕਾਰਵਾਈ ਕੀਤੀ ਜਾਵੇਗੀ। ਕਮੇਟੀ ਨੇ ਗੱਲਬਾਤ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਅਧੀਨ ਸੇਵਾਵਾਂ ਨਿਭਾ ਰਹੇ ਸਾਰੇ ਕੇਡਰਾ ਦੇ ਕੱਚੇ ਕਾਮਿਆਂ ਨੂੰ ਵਰਕਚਾਰਜ ਅਤੇ ਰੈਗੂਲਰ ਕਰਨ ਦੀ ਮੰਗ ਤੇ ਜ਼ੋਰ ਦਿੱਤਾ। ਇਕੱਤਰਤਾ ਦੌਰਾਨ ਅਮਰਜੀਤ ਕੌਰ ਗਿੱਲ, ਪ੍ਰਕਾਸ਼ ਸਿੰਘ ਧਾਲੀਵਾਲ, ਸੰਦੀਪ ਰਾਜਪੁਰਾ, ਰਾਜੇਸ਼ ਗੱਗੂ, ਜਤਿੰਦਰ ਕਾਲਾ, ਕੁਲਦੀਪ ਸਿੰਘ, ਕੰਵਲਜੀਤ ਸਿੰਘ, ਗੁਰਤੇਜ ਸਿੰਘ ਸਮੇਤ ਦਿਹਾੜੀਦਾਰ ਮੁਲਾਜ਼ਮ ਸ਼ਾਮਲ ਹੋਏ।