ਦਸ਼ਮੇਸ਼ ਸਕੂਲ ’ਚ ਇਨਾਮ ਵੰਡ ਸਮਾਗਮ ਕਰਵਾਇਆ
ਦਸ਼ਮੇਸ਼ ਪਬਲਿਕ ਸਕੂਲ ਭਗੜਾਣਾ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sat, 21 Feb 2026 06:40 PM (IST)
Updated Date: Sat, 21 Feb 2026 06:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਦਸ਼ਮੇਸ਼ ਪਬਲਿਕ ਸਕੂਲ ਭਗੜਾਣਾ ਵੱਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਕਰਵਾਇਆ ਗਿਆ। ਇਸ ਤੋਂ ਬਾਅਦ ਪਿਛਲੇ ਸਾਲ ਪੜ੍ਹਾਈ ਵਿੱਚ ਅੱਵਲ ਆਏ ਬੱਚਿਆਂ ਨੂੰ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਘੁੰਮਣ ਤੇ ਪ੍ਰਿੰਸੀਪਲ ਵਰਿੰਦਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਤਾ-ਪਿਤਾ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਹੋਏ। ਸਕੂਲ ਦੇ ਚੇਅਰਮੈਨ ਨੇ ਬੱਚਿਆਂ ਨੂੰ ਉਨ੍ਹਾਂ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਚੱਲ ਰਿਹਾ ਹੈ ਇਸ ਲਈ ਹਰ ਸਾਲ ਚੰਗੀ ਵਿੱਦਿਆ ਦੇਣ ਦੇ ਨਾਲ ਨਾਲ ਬੱਚਿਆਂ ਨੂੰ ਧਾਰਮਿਕ ਸਿੱਖਿਆ ਨਾਲ ਵੀ ਜੋੜਿਆ ਜਾਂਦਾ ਹੈ। ਸਕੂਲ ਦੇ 95 ਫ਼ੀਸਦੀ ਤੋਂ ਵੱਧ ਸਿੱਖ ਬੱਚੇ ਪੂਰਨ ਤੌਰ ’ਤੇ ਸਿੱਖੀ ਸਰੂਪ ਵਿੱਚ ਹਨ ਤੇ ਕੇਸਧਾਰੀ ਹਨ। ਬੋਰਡ ਦੀਆਂ ਜਮਾਤਾਂ ਦੇ ਨਤੀਜੇ ਹਰ ਸਾਲ 100 ਫ਼ੀਸਦੀ ਆਉਂਦੇ ਹਨ ਸਕੂਲ ਦੇ ਬੱਚਿਆਂ ਨੇ ਕਈ ਵਾਰ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਚਮਕਾਇਆ ਹੈ। ਸਮਾਮਗ ਦੌਰਾਨ ਚਾਹ-ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।