ਨੌਲੱਖਾ ਸਾਹਿਬ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਨੌਲੱਖਾ ਸਾਹਿਬ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Wed, 01 Apr 2026 06:18 PM (IST)
Updated Date: Wed, 01 Apr 2026 06:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਨੌਲੱਖਾ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਮੁੱਖ ਮਹਿਮਾਨ ਡਾ. ਗੁਰਮੋਹਨ ਸਿੰਘ ਵਾਲੀਆ ਆਨਰੇਰੀ ਸਕੱਤਰ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਂਡ ਸੋਸ਼ਲ ਟਰੱਸਟ ਫਤਹਿਗੜ੍ਹ ਸਾਹਿਬ, ਪ੍ਰੋ. ਰਜਿੰਦਰਜੀਤ ਸਿੰਘ ਬਾਜਵਾ ਮੈਂਬਰ ਟਰੱਸਟ ਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਰੋਹ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਪ੍ਰਦਰਸ਼ਨ ਲਈ ਇਨਾਮ ਦਿੱਤੇ ਗਏ। ਟਰੱਸਟ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਸਮਾਰੋਹ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਤੇ ਸਕੂਲ ਦੇ ਪ੍ਰਿੰਸੀਪਲ ਹਰਵਿੰਦਰ ਕੌਰ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਵੱਲੋਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।