ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ਵਿਖੇ ‘ਸਟਾਰ ਆਫ਼ ਦ ਮੰਥ’ ਦਾ ਐਲਾਨ
ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ਵਿਖੇ “ਸਟਾਰ ਆਫ਼ ਦ ਮੰਥ” ਦਾ ਐਲਾਨ
Publish Date: Thu, 30 Apr 2026 06:13 PM (IST)
Updated Date: Thu, 30 Apr 2026 06:16 PM (IST)
ਫੋਟੋ 30ਪੀਟੀਐਲ: 20 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਅਪੋਲੋ ਪਬਲਿਕ ਸਕੂਲ, ਦੇਵੀਗਡ਼੍ਹ ਵਿਖੇ ਹਰ ਜਮਾਤ ਵਿਚ ‘ਸਟਾਰ ਆਫ਼ ਦਾ ਮੰਥ’ ਦਾ ਐਲਾਨ ਕੀਤਾ ਗਿਆ। ਇਹ ਸਨਮਾਨ ਉਹਨਾਂ ਵਿਦਿਆਰਥੀਆਂ ਨੂੰ ਦਿੱਤਾ ਗਿਆ, ਜਿਨ੍ਹਾਂ ਨੇ ਪੂਰੇ ਮਹੀਨੇ ਦੌਰਾਨ ਪਡ਼੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਮੂਹਿਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ’ਤੇ ਸਕੂਲ ਪ੍ਰਿੰਸੀਪਲ ਮੈਡਮ ਨੀਲਿਮਾ ਦੀਕਸ਼ਿਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਬੱਚੇ ਵਿਚ ਕੋਈ ਨਾ ਕੋਈ ਖਾਸ ਪ੍ਰਤਿਭਾ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀਆਂ ਕਾਬਲੀਅਤ ਨੂੰ ਨਿਖਾਰਨ ਅਤੇ ਵਿਸ਼ੇਸ਼ ਅਸੈਂਬਲੀ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਐਲਾਨ ਨਾਲ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਅੱਗੇ ਵਧਣ ਲਈ ਪ੍ਰੇਰਣਾ ਮਿਲੀ।